ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਟ੍ਰਿਪਲ ਮਡਰ ਦੀ ਵਾਰਦਾਤ ਵਾਪਰੀ। ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਤੁੰਗ ਵਿੱਚ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੋ ਔਰਤਾਂ ਤੇ ਇਕ ਵਿਅਕਤੀ ਦੀ ਹੱਤਿਆ ਕੀਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹਰੀਕੇ ਦੀ ਪੁਲਿਸ ਮੌਕੇ ‘ਤੇ ਪਹੁੰਚੇ। ਡੀ.ਐਸ.ਪੀ. ਭੱਟੀ ਜਸਪਾਲ ਸਿੰਘ ਢਿੱਲੋਂ ਸਮੇਤ
ਥਾਣਾ ਹਰੀਕੇ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਹਰੀਕੇ ਫਾਲ ਖੇਤਰ ਅਧੀਨ ਪੈਂਦੇ ਪਿੰਡ ਤੁੰਗ ‘ਚ ਬੀਤੀ ਰਾਤ ਪਤੀ-ਪਤਨੀ ਅਤੇ ਭਰਜਾਈ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਇਕਬਾਲ ਸਿੰਘ, ਉਸ ਦੀ ਪਤਨੀ ਲਖਵਿੰਦਰ ਕੌਰ ਤੇ ਭਰਜਾਈ ਸੀਤਾ ਕੌਰ ਵਜੋਂ ਹੋਈ ਹੈ। ਤਿੰਨਾਂ ਦੀਆਂ ਲਾਸ਼ਾਂ ਅਲੱਗ-ਅਲੱਗ ਕਮਰਿਆਂ ਵਿੱਚ ਮਿਲੀਆਂ ਸਨ ਅਤੇ ਉਨ੍ਹਾਂ ਦੇ ਚਿਹਰੇ ਟੇਪ ਨਾਲ ਢੱਕੇ ਹੋਏ ਸਨ।
ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਦੇਰ ਰਾਤ ਲੁੱਟ ਦੀ ਨੀਅਤ ਨਾਲ ਵਾਪਰੀ ਹੈ, ਜਿਸ ਦੀ ਪੁਲਿਸ ਨੇ ਬਾਰੀਕੀ ਨਾਲ ਜਾਂਚ ਕੀਤੀ ਹੈ। ਮ੍ਰਿਤਕ ਇਕਬਾਲ ਸਿੰਘ ਦਾ ਲੜਕਾ ਵਿਦੇਸ਼ ਰਹਿੰਦਾ ਹੈ ਅਤੇ ਉਸ ਦੀਆਂ ਲੜਕੀਆਂ ਵਿਆਹੀਆਂ ਹੋਈਆਂ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇੱਕ ਪ੍ਰਵਾਸੀ ਮਜ਼ਦੂਰ, ਜਿਸ ਨੂੰ ਕੰਮ ਲਈ ਲੰਬੇ ਸਮੇਂ ਤੋਂ ਘਰ ਵਿੱਚ ਰੱਖਿਆ ਗਿਆ ਸੀ, ਕਤਲ ਕਰਨ ਤੋਂ ਬਾਅਦ ਫਰਾਰ ਹੈ, ਜਿਸ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ