ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਆਪਣੇ ਘਰ ਬੇਟੇ ਦਾ ਸਵਾਗਤ ਕੀਤਾ ਹੈ। ਇਸ ਉੱਪਰ ਪੰਜਾਬ ਅਤੇ ਪੂਰੀ ਮਨੋਰੰਜਨ ਜਗਤ ਖੁਸ਼ੀ ਨਾਲ ਝੂਮ ਰਿਹਾ ਹੈ।ਨਵਜੰਮੇ ਬੱਚੇ ਲਈ ਮੂਸੇਵਾਲਾ ਦੇ ਪਰਿਵਾਰ ਨੂੰ ਚਾਰੋਂ ਪਾਸੇ ਤੋਂ ਵਧਾਈਆਂ, ਪਿਆਰ ਅਤੇ ਆਸ਼ੀਰਵਾਦ ਮਿਲ ਰਿਹਾ ਹੈ। ਇਸ ਖੁਸ਼ੀ ਦੇ ਮੌਕੇ ‘ਤੇ ਪੰਜਾਬੀ ਮਨੋਰੰਜਨ ਜਗਤ ਦੇ ਦਿੱਗਜ ਕਲਾਕਾਰ ਵੀ ਮਰਹੂਮ ਗਾਇਕ ਦੇ ਪਰਿਵਾਰ ਨੂੰ ਆਪਣੀਆਂ ਸ਼ੁਭਕਾਮਨਾਵਾਂ ਦੇ ਰਹੇ ਹਨ। ਇਸ ਲੜੀ ਵਿਚ ਨਾਮ ਜੁੜਿਆ ਹੈ ਗਾਇਕ ਬੱਬੂ ਮਾਨ ਦਾ।
ਬੱਬੂ ਨੇ ਇੰਸਟਾਗ੍ਰਾਮ ਤੇ ਪੋਸਟ ਕਰ ਸਿੱਧੂ ਮੂਸੇਵਾਲਾ ਪਰਿਵਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਤੁਹਾਨੂੰ ਦੱਸ ਦੇਈਏ ਕਿ ਸਿੱਧੂ ਦੇ ਪਿਤਾ ਨੇ ਆਪਣੇ ਸੋਸ਼ਲ ਮੀਡੀਆ ਪੇਜ਼ ‘ਤੇ ਇੱਕ ਪੋਸਟ ਸ਼ੇਅਰ ਕਰਕੇ ਫੈਨਜ਼ ਨਾਲ ਖੁਸ਼ਖਬਰੀ ਸ਼ੇਅਰ ਕੀਤੀ। ਮੀਡੀਆ ਰਿਪੋਰਟਾਂ ਮੁਤਾਬਕ ਸਿੱਧੂ ਦੀ ਮਾਂ ਨੇ ਬੱਚੇ ਨੂੰ ਜਨਮ ਦੇਣ ਲਈ ਇਨ ਵਿਟਰੋ ਫਰਟੀਲਾਈਜ਼ੇਸ਼ਨ ਥੈਰੇਪੀ (ਆਈਵੀਐਫ) ਲਈ ਸੀ।
ਹਾਲਾਂਕਿ, ਇਸ ਤੋਂ ਪਹਿਲਾਂ ਬਲਕੌਰ ਸਿੰਘ ਨੇ 58 ਸਾਲ ਦੀ ਉਮਰ ਵਿੱਚ ਆਪਣੀ ਪਤਨੀ ਦੇ ਗਰਭਵਤੀ ਹੋਣ ਦੀਆਂ ਅਫਵਾਹਾਂ ਨੂੰ ਖਾਰਜ ਕਰ ਦਿੱਤਾ ਸੀ ਅਤੇ ਸਾਰਿਆਂ ਨੂੰ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਵੀ ਕੀਤੀ ਸੀ। ਉਨ੍ਹਾਂ ਲਿਖਿਆ ਸੀ, “ਅਸੀਂ ਸਿੱਧੂ ਦੇ ਪ੍ਰਸ਼ੰਸਕਾਂ ਦੇ ਧੰਨਵਾਦੀ ਹਾਂ, ਜੋ ਸਾਡੇ ਪਰਿਵਾਰ ਨੂੰ ਲੈ ਕੇ ਚਿੰਤਤ ਹਨ। ਪਰ ਅਸੀਂ ਬੇਨਤੀ ਕਰਦੇ ਹਾਂ ਕਿ ਪਰਿਵਾਰ ਨੂੰ ਲੈ ਕੇ ਇੰਨੀਆਂ ਅਫਵਾਹਾਂ ਚੱਲ ਰਹੀਆਂ ਹਨ ਕਿ ਉਨ੍ਹਾਂ ‘ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। ਜੋ ਵੀ ਖਬਰ ਹੋਵੇਗੀ, ਪਰਿਵਾਰ ਸਾਰਿਆਂ ਨਾਲ ਸਾਂਝਾ ਕਰੇਗਾ।”