ਪੰਜਾਬ ਦੇ ਵਿਚ ਹਰ ਰੋਜ਼ ਪਤਾ ਨਹੀਂ ਕਿੰਨੀਆਂ ਹੀ ਗੁੰਡਾਗਰਦੀ ਦੀਆ ਵੀਡਿਓਜ਼ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਸ ਚ ਵਿਰੋਧੀ ਨੂੰ ਜਾਨੋਂ ਮਾ ਰਨ ਤੱਕ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਇੰਜ ਲੱਗਦਾ ਹੈ ਕਿ ਜਿਵੇਂ ਚੋਰਾਂ ਅਤੇ ਗੁੰਡਿਆਂ ਦੇ ਮਨ ਵਿੱਚੋ ਪੁਲਿਸ ਦਾ ਡਰ ਪੂਰੀ ਤਰਾਂ ਖ਼ਤਮ ਹੋ ਗਿਆ ਹੈ ਉਧਰ ਦੂਜੇ ਪਾਸੇ ਪੁਲਿਸ ਦੇ ਹੱਥ ਵੀ ਬੰਨੇ ਹੋਏ ਨਜ਼ਰ ਆਉਂਦੇ ਨੇ ਉਹ ਚਾਹ ਕੇ ਵੀ ਇਹਨਾਂ ਸ਼ਰਾਰਤੀ ਅਨਸਰਾਂ ਦੇ ਖਿਲਾਫ ਕਾਰਵਾਈ ਨਹੀਂ ਕਰ ਸਕਦੇ
ਹੁਣ ਸਵੇਰੇ ਸਕੂਲ ਆਉਂਦੇ ਸਮੇਂ ਸਕੂਲ ਦੇ ਬਾਹਰ ਸਕੂਲ ਵਿੱਚ ਹੀ ਪੜ੍ਹਦੇ ਵਿਦਿਆਰਥੀਆ ਵਿੱਚ ਮਮੂਲੀ ਤਕਰਾਰ ਤੋਂ ਬਾਅਦ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕਿਸੇ ਪੁਰਾਣੀ ਰੰਜਿਸ ਦੇ ਚੱਲਦਿਆਂ ਅੱਜ ਸਕੂਲ ਦੇ ਬਾਹਰ ਦੋ ਵਿਦਿਆਰਥੀਆਂ ਨੇ ਗੋਲੀ ਚਲਾ ਦਿੱਤੀ।ਇੱਥੇ ਸਕੂਲ ਦੇ ਕੋਲੋਂ ਲੰਘ ਰਹੇ ਨੌਵੀਂ ਕਲਾਸ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ ਦੇ ਪੱਟ ਵਿੱਚ ਗੋਲੀ ਦਾ ਛਰਾ ਲੱਗਣ ਦੀ ਖ਼ਬਰ ਹੈ।
ਜਦਕਿ ਸਕੂਲ ਦੇ ਚੌਕੀਦਾਰ ਦੀ ਵੀ ਗੋਲੀ ਦਾ ਛਰਾ ਲੱਗਣ ਨਾਲ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਿਕ ਜਦੋਂ ਵਿਦਿਆਰਥੀਆਂ ਵਿੱਚ ਆਪਸੀ ਤਕਰਾਰ ਹੋ ਰਹੀ ਸੀ ਤੇ ਸਕੂਲ ਦਾ ਚੌਕੀਦਾਰ ਗੁਰਦਿਆਲ ਸਿੰਘ ਛਡਾਉਣ ਦੀ ਕੋਸ਼ਿਸ਼ ਕਰਨ ਲੱਗਾ ਪਰ ਵਿਦਿਆਰਥੀ ਨੇ ਗੋਲੀ ਚਲਾ ਦਿੱਤੀ ਜਿਸ ਦੇ ਚੱਲਦਿਆਂ ਚੌਕੀਦਾਰ ਦੀ ਲੱਤ ਵਿੱਚ ਵੀ ਛਰਾ ਲੱਗ ਗਿਆ।ਦੋਵਾਂ ਜ਼ਖਮੀਆਂ ਦੀ ਹਾਲਤ ਸਥਿਰ ਹੈ ਵਿਦਿਆਰਥੀ ਦਿਲਪ੍ਰੀਤ ਸਿੰਘ ਨੂੰ ਮਲਹਮ ਪੱਟੀ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।
ਦੂਜੇ ਪਾਸੇ ਫ਼ਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕੈਮਰੇ ਦੇ ਸਾਹਮਣੇ ਕੋਈ ਵੀ ਪੁਲਿਸ ਅਧਿਕਾਰੀ ਭੁੱਲਣ ਲਈ ਤਿਆਰ ਨਹੀਂ ਹੈ ਜਾਣਕਾਰੀ ਮਿਲੀ ਹੈ ਕਿ ਗੋਲੀ ਚਲਾਉਣ ਵਾਲੇ ਵਿਦਿਆਰਥੀ ਦੀ ਭਾਲ ਵਾਸਤੇ ਡੀ ਐਸ ਪੀ ਮਨਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਓਧਰ ਸਕੂਲ ਪ੍ਰਸ਼ਾਸਨ ਵੀ ਦੋਸ਼ੀ ਦੱਸੇ ਜਾ ਰਹੇ ਵਿਦਿਆਰਥੀ ਖ਼ਿਲਾਫ਼ ਸਖ਼ਤ ਰੁੱਖ ਅਪਣਾ ਰਿਹਾ ਹੈ ਅਤੇ ਦੋਸ਼ੀ ਦਾ ਨਾਮ ਸਕੂਲ ਤੋਂ ਕੱਟਣ ਦੀ ਤਿਆਰੀ ਕਰ ਰਿਹਾ ਹੈ।
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ