ਕਮਿਸ਼ਨਰ ਫੂਡ ਐਂਡ ਡਰੱਗ ਅਭਿਨਵ ਤਿ੍ਖਾ ਵੱਲੋਂ ਅੰਤਰ ਜ਼ਿਲ੍ਹਾ ਚੈਕਿੰਗ ਮੁਹਿੰਮ ਚਲਾਈ ਗਈ, ਜਿਸ ਵਿਚ ਸਮੂਹ ਅਧਿਕਾਰੀਆਂ ਨੂੰ ਉਨਾਂ੍ਹ ਦੇ ਜ਼ਿਲ੍ਹੇ ਤੋਂ ਬਾਹਰ ਚੈਕਿੰਗ ਲਈ ਭੇਜਿਆ ਗਿਆ ਤਾਂ ਜੋ ਲੋਕਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਦੀਆਂ ਹਦਾਇਤਾਂ ਅਨੁਸਾਰ ਮਿਆਰੀ ਭੋਜਨ, ਮਠਿਆਈਆਂ ਅਤੇ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਕੀਤੀਆਂ ਜਾ ਸਕਣ।ਇਸੇ ਮੁਹਿੰਮ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸਿਵਲ ਸਰਜਨ ਡਾ. ਗੁਰਪ੍ਰਰੀਤ ਸਿੰਘ ਰਾਏ ਦੀ ਨਿਗਰਾਨੀ ਹੇਠਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਸਿਹਤ ਅਫਸਰ ਡਾ. ਲਖਵੀਰ ਸਿੰਘ, ਫੂਡ ਸੇਫਟੀ ਅਫਸਰ ਰਜਨੀ, ਹੀਰਾ ਸਿਘ ਅਤੇ ਕਾਬਲ ਸਿੰਘ ਦੀ ਟੀਮ ਵੱਲੋਂ ਤਰਨਤਾਰਨ ਜ਼ਿਲ੍ਹੇ ਵਿਚ ਚੈਕਿੰਗ ਕੀਤੀ ਗਈ। ਇਸ ਮੌਕੇ ਡਾ. ਲਖਵੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਭੋਜਨ
ਮਿਠਾਈਆਂ ਉੱਤੇ ਖਾਦ ਪਦਾਰਥ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਿਉਹਾਰੀ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਤੇ ਲੋਕਾਂ ਵੱਲੋਂ ਵੱਡੇ ਪੱਧਰ ‘ਤੇ ਖਾਣਪੀਣ ਦੀਆਂ ਚੀਜ਼ਾਂ ਦੀ ਖਰੀਦੋ ਫਰੋਖਤ ਕੀਤੀ ਜਾਵੇਗੀ। ਉਨ੍ਹ੍ਰਾਂ ਕਿਹਾ ਕਿ ਇਸੇ ਵਿਚਾਲੇ ਦੁਕਾਨਦਾਰਾਂ ਵੱਲੋਂ ਮੋਟੇ ਮੁਨਾਫੇ ਲਈ ਲੋਕਾਂ ਨੂੰ ਮਿਆਰੀ ਵਸਤਾਂ ਨਾ ਮੁਹੱਈਆ ਕਰਵਾ ਕੇ ਸਸਤੀਆਂ ਤੇ ਘਟੀਆ ਪੱਧਰ ਦੀਆਂ ਚੀਜ਼ਾਂ ਵੇਚਣ ਦਾ ਖਦਸ਼ਾ ਬਣਿਆ ਰਹਿੰਦਾ ਹੈ।
ਇਸੇ ਨੂੰ ਰੋਕਣ ਲਈ ਹੀ ਜਾਂਚ ਮੁਹਿੰਮ ਚਲਾਈ ਗਈ ਹੈ ਤਾਂ ਜੋ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਖਿਲਵਾੜ ਨਾ ਹੋ ਸਕੇ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ