ਜ਼ੀਰਾ ਵਿਧਾਨ ਸਭਾ ਹਲਕੇ ਦੇ ਮਖੂ-ਜ਼ੀਰਾ ਰੋਡ ’ਤੇ ਬਿਜਲੀ ਬੋਰਡ ਦੇ ਦਫ਼ਤਰ ਨੇੜੇ ਅੱਜ ਬਾਅਦ ਦੁਪਹਿਰ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ ’ਚ ਮੋਟਰਸਾਈਕਲ ਸਵਾਰ 2 ਵਿਅਕਤੀਆਂ ਅਤੇ 12 ਸਾਲਾ ਬੱਚੀ ਦੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਇਸ ਘਟਨਾ ਤੋਂ ਬਾਅਦ ਕਾਰ ਚਾਲਕ ਫਰਾਰ ਹੋ ਗਿਆ, ਜਦਕਿ ਲੋਕਾਂ ਨੇ ਕਾਰ ’ਚ ਸਵਾਰ ਇਕ ਹੋਰ ਵਿਅਕਤੀ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ ਹੈ।
ਪੁਲਸ ਨੇ ਕਾਰ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਲਦੀਪ ਅਤੇ ਅਮਰਦੀਪ ਨਾਂ ਦੇ ਵਿਅਕਤੀ (ਜੋ ਸਕੇ ਭਰਾ ਸਨ) ਬੱਚੀ ਨੂੰ ਲੈ ਕੇ ਮਖੂ ਤੋਂ ਆਪਣੇ ਪਿੰਡ ਘੱਦੂ ਵਾਲਾ ਵੱਲ ਜਾ ਰਹੇ ਸੀ। ਜਦੋਂ ਉਹ ਮਖੂ-ਜ਼ੀਰਾ ਰੋਡ ‘ਤੇ ਬਿਜਲੀ ਘਰ ਨੇੜੇ ਪੁੱਜੇ ਤਾਂ ਜ਼ੀਰਾ ਸਾਈਡ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇਕ ਕਰੂਜ਼ ਕਾਰ ਦੇ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਜਦਕਿ ਲੋਕਾਂ ਨੇ ਉਸ ਨਾਲ ਬੈਠੇ ਇਕ ਵਿਅਕਤੀ ਨੂੰ ਕਾਬੂ ਕਰਕੇ ਪੁਲਸ ਹਵਾਲੇ ਕਰ ਦਿੱਤਾ ਹੈ। ਦੂਜੇ ਪਾਸੇ ਮੌਕੇ ’ਤੇ ਪਹੁੰਚੇ ਥਾਣਾ ਮਖੂ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਕਾਰ ਅਤੇ ਲੋਕਾਂ ਵੱਲੋਂ ਫੜੇ ਗਏ ਵਿਅਕਤੀ ਨੂੰ ਹਿਰਾਸਤ ’ਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਹਾਦਸੇ ਦਾ ਪਤਾ ਲੱਗਦਿਆਂ ਹੀ ਹਲਕਾ ਜ਼ੀਰਾ ਤੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਿਵਲ ਹਸਪਤਾਲ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਦੱਸਣ ਮੁਤਾਬਕ ਜਿਸ ਕਾਰ ਨਾਲ ਇਨ੍ਹਾਂ ਦਾ ਐਕਸੀਡੈਂਟ ਹੋਇਆ, ਉਸ ਕਾਰ ਵਿੱਚ ਸਵਾਰ ਲੋਕਾਂ ਦੇ ਪਿੱਛੇ ਪੁਲਸ ਲੱਗੀ ਹੋਈ ਸੀ, ਜੋ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਸੀ ਕਿਉਂਕਿ ਉਸ ਕਾਰ ਵਿੱਚ 15 ਕਿਲੋ ਦੇ ਕਰੀਬ ਹੈਰੋਇਨ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਡੀਐੱਸਪੀ ਜ਼ੀਰਾ ਨਾਲ ਵੀ ਗੱਲਬਾਤ ਕੀਤੀ ਗਈ।
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ