ਖੰਨਾ ‘ਚ ਪੁਲਿਸ ਹਿਰਾਸਤ ‘ਚੋਂ ਇਕ ਮੁਲਜ਼ਮ ਔਰਤ ਦੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸਿਆ ਜਾ ਰਿਹਾ ਹੈ ਕਿ ਔਰਤ ਨੇ ਸਿਵਲ ਹਸਪਤਾਲ ਵਿਚ ਪੁਲਿਸ ਨੂੰ ਚਕਮਾ ਦਿਤਾ। ਮਹਿਲਾ ਨੂੰ ਮੈਡੀਕਲ ਜਾਂਚ ਲਈ ਇਥੇ ਲਿਆਂਦਾ ਗਿਆ ਸੀ। ਜਦੋਂ ਪੁਲਿਸ ਟੀਮ ਐਮਰਜੈਂਸੀ ਵਾਰਡ ਵਿਚ ਸੀ ਤਾਂ ਔਰਤ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ ਹੋ ਗਈ। ਹਾਲਾਂਕਿ ਪੁਲਿਸ ਟੀਮਾਂ ਕਾਫੀ ਦੇਰ ਤਕ ਸ਼ਹਿਰ ‘ਚ ਔਰਤ ਦੀ ਭਾਲ ਕਰਦੀਆਂ ਰਹੀਆਂ ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ।
ਜਾਣਕਾਰੀ ਅਨੁਸਾਰ ਥਾਣਾ ਸਦਰ ‘ਚ ਪੁਲਿਸ ਨੇ ਪਿੰਡ ਹੋਲ ਦੀ ਰਹਿਣ ਵਾਲੀ ਪ੍ਰੀਤੀ ਅਤੇ ਉਸ ਦੇ ਪਤੀ ਮਲਾਗਰ ਸਿੰਘ ਵਿਰੁਧ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਵਰਗਲਾ ਕੇ ਲਿਜਾਣ ਦੇ ਇਲਜ਼ਾਮ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਵਿਚ ਪੋਕਸੋ ਐਕਟ ਵੀ ਲਗਾਇਆ ਗਿਆ।ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਪ੍ਰੀਤੀ ਨੂੰ ਗ੍ਰਿਫਤਾਰ ਕਰ ਲਿਆ। ਬੁਧਵਾਰ ਨੂੰ ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ ਉਸ ਨੂੰ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਡਾਕਟਰੀ ਪ੍ਰਕਿਰਿਆ ਦੌਰਾਨ ਹੀ ਪੁਲਿਸ ਨੂੰ ਪਤਾ ਹੀ
ਨਹੀਂ ਲੱਗਿਆ ਕਿ ਔਰਤ ਕਦੋਂ ਖਿਸਕ ਗਈ। ਐਸਐਚਓ ਹਰਦੀਪ ਸਿੰਘ ਨੇ ਦਸਿਆ ਕਿ ਔਰਤ ਦੀ ਭਾਲ ਕੀਤੀ ਜਾ ਰਹੀ ਹੈ।ਮੁਲਜ਼ਮ ਔਰਤ ਦੇ ਫਰਾਰ ਹੋਣ ਤੋਂ ਬਾਅਦ ਪੁਲਿਸ ਟੀਮਾਂ ਕਈ ਘੰਟਿਆਂ ਤਕ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਉਸ ਦੀ ਭਾਲ ਕਰਦੀਆਂ ਰਹੀਆਂ। ਦੁਕਾਨਾਂ ‘ਤੇ ਕੈਮਰਿਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪਤਾ ਲੱਗਿਆ ਕਿ ਔਰਤ ਬੱਸ ਸਟੈਂਡ ਵੱਲ ਜਾ ਰਹੀ ਸੀ। ਇਸ ਤੋਂ ਬਾਅਦ ਸ਼ੱਕ ਜਤਾਇਆ ਜਾ ਰਿਹਾ ਹੈ
ਕਿ ਔਰਤ ਬੱਸ ‘ਚ ਫਰਾਰ ਹੋ ਗਈ ਪਰ ਔਰਤ ਕੋਲ ਨਾ ਤਾਂ ਆਧਾਰ ਕਾਰਡ ਸੀ ਅਤੇ ਨਾ ਹੀ ਕੋਈ ਪੈਸਾ। ਇਸ ਲਈ ਉਸ ਦਾ ਜ਼ਿਆਦਾ ਦੂਰ ਜਾਣਾ ਸੰਭਵ ਨਹੀਂ ਹੈ।ਮੁਲਜ਼ਮ ਔਰਤ ਪ੍ਰੀਤੀ ਯੂਪੀ ਦੀ ਰਹਿਣ ਵਾਲੀ ਦੱਸੀ ਜਾਂਦੀ ਹੈ। ਉਸ ਨੇ ਕੁੱਝ ਸਮਾਂ ਪਹਿਲਾਂ ਖੰਨਾ ‘ਚ ਲਵ ਮੈਰਿਜ ਕਰਵਾਈ ਸੀ। ਪੁਲਿਸ ਨੂੰ ਇਹ ਵੀ ਸ਼ੱਕ ਹੈ ਕਿ ਮੁਲਜ਼ਮ ਔਰਤ ਯੂਪੀ ਭੱਜ ਸਕਦੀ ਹੈ। ਇਸ ਸਬੰਧੀ ਪੁਲਿਸ ਨੇ ਘਟਨਾ ਤੋਂ ਬਾਅਦ ਸ਼ੰਭੂ ਬਾਰਡਰ ‘ਤੇ ਅਲਰਟ ਜਾਰੀ ਕਰ ਦਿਤਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ