ਗੜ੍ਹਸ਼ੰਕਰ ਦੇ ਪਿੰਡ ਰਾਮਪੁਰ ਬਿਲੜੋਂ ਦੀ ਵਿਆਹੁਤਾ ਔਰਤ ਦਾ ਕੈਨੇਡਾ ‘ਚ ਪਤੀ ਵੱਲੋਂ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖਬਰ ਹੈ। ਮ੍ਰਿਤਕਾ ਕੁਲਵੰਤ ਕੌਰ (46) ਦੇ ਮਾਤਾ-ਪਿਤਾ ਗੁਰਬਖਸ਼ ਕੌਰ ਅਤੇ ਓਂਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਵਿਆਹ 10 ਸਾਲ ਪਹਿਲਾਂ ਬਲਵੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਪਿੰਡ ਧਾਲੀਵਾਲ ਜ਼ਿਲ੍ਹਾ ਕਪੂਰਥਲਾ ਨਾਲ ਹੋਇਆ ਸੀ ਜੋ ਕਿ ਨਿਊ ਵੈਸਟਮਿੰਸਟਰ (ਵੈਨਕੂਵਰ) ਕੈਨੇਡਾ ਵਿੱਚ ਰਹਿੰਦਾ ਹੈ।
ਤਿੰਨ ਦਿਨ ਪਹਿਲਾਂ ਉਨ੍ਹਾਂ ਨੂੰ ਨਿਊ ਵੈਸਟਮਿੰਸਟਰ (ਕੈਨੇਡਾ) ਪੁਲਿਸ ਦਾ ਫੋਨ ਆਇਆ ਕਿ ਉਨ੍ਹਾਂ ਦੀ ਧੀ ਕੁਲਵੰਤ ਕੌਰ ਦਾ ਉਸ ਦੇ ਪਤੀ ਬਲਵੀਰ ਸਿੰਘ ਵੱਲੋਂ ਛੁਰਾ ਮਾਰ ਕੇ ਬੇਰਹਿਮੀ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁਲਵੰਤ ਕੌਰ ਚਾਰ ਸਾਲ ਪਹਿਲਾਂ ਹੀ ਆਪਣੇ ਨੌਂ ਸਾਲਾ ਪੁੱਤਰ ਨਾਲ ਕੈਨੇਡਾ ਗਈ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਹ ਅੰਦਾਜ਼ਾ ਨਹੀਂ ਹੈ ਕਿ ਪਤੀ-ਪਤਨੀ ਦਾ ਕਿਸ ਗੱਲ ਨੂੰ ਲੈ ਕੇ ਝਗੜਾ ਹੋਇਆ ਹੋਵੇਗਾ
ਪਰ ਕੈਨੇਡਾ ਪੁਲਿਸ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਸ਼ੁਰੂਆਤੀ ਜਾਂਚ ਦੌਰਾਨ ਇੰਝ ਹੀ ਜਾਪਦਾ ਹੈ। ਅਸਲ ਕਾਰਨ ਛਾਣਬੀਣ ਉਪਰੰਤ ਹੀ ਪਤਾ ਲੱਗ ਸਕਣਗੇ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਦੋਹਤਾ ਕੈਨੇਡਾ ਪੁਲਿਸ ਕੋਲ ਹੈ ਤੇ ਉਹ ਲਗਾਤਾਰ ਉਨ੍ਹਾਂ ਦੀ ਗੱਲ ਕਰਵਾ ਰਹੇ ਹਨ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਧੀ ਦੀ ਮ੍ਰਿਤਕ ਦੇਹ ਤੇ ਦੋਹਤਾ ਭਾਰਤ ਲਿਆਂਦੇ ਜਾਣ ਜਾਂ ਫਿਰ ਉਨ੍ਹਾਂ ਨੂੰ ਕੈਨੇਡਾ ਦਾ ਵੀਜ਼ਾ ਤੁਰੰਤ ਜਾਰੀ ਕੀਤਾ ਜਾਵੇ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ