ਅੰਮ੍ਰਿਤਸਰ ਦੇ ਭੁੱਲਰ ਐਵੇਨਿਊ ‘ਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ‘ਤੇ ਗੋਲੀਆਂ ਚਲਾਈਆਂ ਗਈਆਂ। ਬੁਲਟ ਪਰੂਫ ਜੈਕੇਟ ਪਹਿਨਣ ਨਾਲ ਇੰਸਪੈਕਟਰ ਦੀ ਜਾਨ ਬਚ ਗਈ। ਮੁਲਜ਼ਮਾਂ ਵੱਲੋਂ ਮੌਕੇ ’ਤੇ ਕਰੀਬ 4 ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ।ਜਾਣਕਾਰੀ ਅਨੁਸਾਰ ਇੰਸਪੈਕਟਰ ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਹੈ। ਕਾਲੋਨੀ ‘ਚ ਸੈਰ ਕਰਦੇ ਸਮੇਂ ਇਹ ਘਟਨਾ ਵਾਪਰੀ। ਇਸ ਘਟਨਾ ਵਿੱਚ ਥਾਣੇਦਾਰ ਪਰਮਜੀਤ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ ਵਾਪਰੀ। ਇੰਸਪੈਕਟਰ ਸੈਰ ਕਰਨ ਲਈ ਘਰੋਂ ਨਿਕਲਿਆ ਸੀ।
ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਪੀੜਤ ਇੰਸਪੈਕਟਰ ਦਾ ਘਰ ਵੀ ਭੁੱਲਰ ਐਵੇਨਿਊ, ਅੰਮ੍ਰਿਤਸਰ ਵਿੱਚ ਹੈ। ਘਟਨਾ ਸਮੇਂ ਇੰਸਪੈਕਟਰ ਕਾਲੋਨੀ ਰੋਡ ‘ਤੇ ਇਕੱਲਾ ਸੀ। ਫਿਲਹਾਲ ਅੰਮ੍ਰਿਤਸਰ ਪੁਲਸ ਇਸ ਮਾਮਲੇ ਨੂੰ ਲੈ ਕੇ ਚੁੱਪ ਹੈ। ਸੂਤਰਾਂ ਅਨੁਸਾਰ ਪਰਮਜੀਤ ਸਿੰਘ ਨੂੰ ਪਿਛਲੇ ਕਈ ਦਿਨਾਂ ਤੋਂ ਧਮਕੀਆਂ ਦੇ ਫੋਨ ਆ ਰਹੇ ਸਨ। ਪੰਜਾਬ ਪੁਲਿਸ ਦੀਆਂ ਏਜੰਸੀਆਂ ਵੀ ਇਸ ਸਬੰਧੀ ਜਾਂਚ ਕਰ ਰਹੀਆਂ ਹਨ।
ਧਮਕੀਆਂ ਮਿਲਣ ਤੋਂ ਬਾਅਦ ਉਸ ਨੂੰ ਬੁਲਟ ਪਰੂਫ਼ ਜੈਕੇਟ ਮੁਹੱਈਆ ਕਰਵਾਈ ਗਈ ਸੀ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ