ਜਲੰਧਰ ‘ਚ ਤੇਜ਼ ਰਫ਼ਤਾਰ ਐਕਟਿਵਾ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਵ ਸੈਨਾ ਦੇ ਇਕ ਨੇਤਾ ਦੀ ਬੇਟੀ ‘ਤੇ ਹਾਦਸੇ ਦੇ ਦੋਸ਼ ਲੱਗੇ ਹਨ। ਹਾਦਸੇ ਤੋਂ ਬਾਅਦ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿਸ ਤੋਂ ਬਾਅਦ ਇਲਾਜ ਦੌਰਾਨ ਉਸ ਦੀ ਮੌਤ ਹੋ ਜਾਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਾਫ਼ੀ ਹੰਗਾਮਾ ਕੀਤਾ। ਪਰਿਵਾਰ ਦਾ ਦੋਸ਼ ਹੈ ਕਿ ਪੁਲਸ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ
ਮ੍ਰਿਤਕ ਦੇ ਦੋਸਤ ਮਨਪ੍ਰੀਤ ਨੇ ਦੱਸਿਆ ਕਿ 22 ਅਕਤੂਬਰ ਨੂੰ ਸਵੇਰੇ ਸਾਢੇ ਚਾਰ ਵਜੇ ਉਨ੍ਹਾਂ ਦਾ ਪਿੰਡ ਕੰਗਸਾਬੂ ਵਿਖੇ ਕੋਈ ਪ੍ਰੋਗਰਾਮ ਸੀ। ਪ੍ਰੋਗਰਾਮ ਤੋਂ ਬਾਅਦ ਜਦੋਂ ਉਸ ਦਾ ਦੋਸਤ ਰਾਕੇਸ਼ ਕੁਮਾਰ ਬੱਸ ਸਟੈਂਡ ਨੇੜੇ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਐਕਟਿਵਾ ਚਲਾ ਰਹੀ ਕੁੜੀ ਨੇ ਰਾਕੇਸ਼ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਰਾਕੇਸ਼ ਨੂੰ ਕਾਫ਼ੀ ਸੱਟਾਂ ਲੱਗੀਆਂ। ਹਾਦਸੇ ਦੌਰਾਨ ਕੁੜੀ ਦੇ ਨਾਲ ਇਕ ਹੋਰ ਲੜਕਾ ਵੀ ਸੀ।ਇਸ ਸਬੰਧੀ ਮ੍ਰਿਤਕ ਰਾਕੇਸ਼ ਕੁਮਾਰ ਦੇ ਮਾਮਾ ਜਗਤਾਰ ਚਾਹਲ ਨੇ ਦੱਸਿਆ
ਕਿ ਤੇਜ਼ ਰਫ਼ਤਾਰ ਨਾਲ ਐਕਟਿਵਾ ਚਲਾ ਰਹੀ ਕੁੜੀ ਦਾ ਨਾਂ ਰੀਮਾ ਥਾਪਰ ਹੈ, ਜੋ ਸ਼ਿਵ ਸੈਨਾ ਪ੍ਰਧਾਨ ਨਰਿੰਦਰ ਥਾਪਰ ਦੀ ਬੇਟੀ ਹੈ। ਰੀਮਾ ਆਪਣੇ ਇਕ ਦੋਸਤ ਨਾਲ ਘਰੋਂ ਭੱਜ ਕੇ ਜਾ ਰਹੀ ਸੀ। ਇਸ ਦੌਰਾਨ ਉਸ ਨੇ ਤੇਜ਼ ਐਕਟਿਵਾ ਚਲਾਉਂਦੇ ਹੋਏ ਰਾਕੇਸ਼ ਨੂੰ ਟੱਕਰ ਮਾਰ ਦਿੱਤੀ।ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਇਸ ਮਾਮਲੇ ਵਿੱਚ ਐੱਫ਼. ਆਈ. ਆਰ. 120,23/10 ਦਰਜ ਕੀਤੀ ਗਈ ਹੈ, ਜੋਕਿ ਐਕਟਿਵ ਚਲਾ ਰਹੀ ਸੀ। ਉਸ ਦੀ ਪਛਾਣ ਰੀਮਾ ਨਾਂ ਦੀ ਲੜਕੀ ਵਜੋਂ ਹੋਈ ਹੈ। ਜੋ ਨਰਿੰਦਰ ਥਾਪਰ ਦੀ ਬੇਟੀ ਹੈ। ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ