ਕੈਲਾਸ਼ ਨਗਰ ’ਚ ਰਹਿਣ ਵਾਲੀ ਨਵ-ਵਿਆਹੁਤਾ ਨੇ ਸ਼ੱਕੀ ਹਾਲਾਤ ’ਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਹ 12 ਦਿਨ ਪਹਿਲਾਂ ਵਿਆਹ ਕਰ ਕੇ ਇੰਦਰ ਵਿਹਾਰ ਕਾਲੋਨੀ ਸਥਿਤ ਸਹੁਰੇ ਘਰ ਆਈ ਸੀ। ਮ੍ਰਿਤਕਾ ਦੀ ਪਛਾਣ ਲਕਸ਼ਮੀ (20) ਵਜੋਂ ਹੋਈ ਹੈ। ਘਟਨਾ ਦਾ ਪਤਾ ਲੱਗਣ ਤੋਂ ਬਾਅਦ ਸੂਚਨਾ ਮਿਲਣ ’ਤੇ ਥਾਣਾ ਬਸਤੀ ਜੋਧੇਵਾਲ ਦੀ ਪੁਲਸ ਮੌਕੇ ’ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ ’ਚ ਰਖਵਾ ਦਿੱਤੀ।
ਪੁਲਸ ਨੇ ਇਸ ਮਾਮਲੇ ’ਚ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਭਰਾ ਰਾਜਵਿੰਦਰ ਨੇ ਦੱਸਿਆ ਕਿ ਕੈਲਾਸ਼ ਨਗਰ ਇਲਾਕੇ ’ਚ ਉਨ੍ਹਾਂ ਦਾ ਘਰ ਹੈ। 5 ਨਵੰਬਰ ਨੂੰ ਉਸ ਦੀ ਭੈਣ ਲਕਸ਼ਮੀ ਦਾ ਵਿਆਹ ਹੋਇਆ ਹੈ। 4 ਦਿਨਾਂ ਬਾਅਦ ਲਕਸ਼ਮੀ ਘਰ ਆਈ ਸੀ, ਜੋ ਕਹਿ ਰਹੀ ਸੀ ਕਿ ਉਸ ਦੇ ਸਹੁਰੇ ਵਾਲੇ ਲਾਲਚੀ ਹਨ, ਜੋ ਦਾਜ ਘੱਟ ਲਿਆਉਣ ਦੇ ਉਸ ਨੂੰ ਤਾਅਨੇ ਮਾਰ ਕੇ ਪਰੇਸ਼ਾਨ ਕਰ ਰਹੇ ਹਨ। ਉਸ ਦੇ ਪਿਤਾ ਨੇ ਲਕਸ਼ਮੀ ਨੂੰ ਸਮਝਾਇਆ ਕਿ ਉਹ ਵਿਲੋਚਣ ਨੂੰ ਨਾਲ ਲਿਜਾ ਕੇ ਸਹੁਰਾ ਧਿਰ ਨਾਲ ਗੱਲ ਕਰਨਗੇ।
ਵੀਰਵਾਰ ਦੀ ਰਾਤ ਨੂੰ ਸਹੁਰੇ ਵਾਲਿਆਂ ਨੇ ਉਸ ਨੂੰ ਤੰਗ-ਪਰੇਸ਼ਾਨ ਕੀਤਾ ਤਾਂ ਲਕਸ਼ਮੀ ਨੇ ਇੰਨਾ ਵੱਡਾ ਕਦਮ ਚੁੱਕ ਲਿਆ। ਰਾਜਵਿੰਦਰ ਨੇ ਦੱਸਿਆ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਲਕਸ਼ਮੀ ਦੇ ਸਹੁਰੇ ਵਾਲਿਆਂ ਨੇ ਉਨ੍ਹਾਂ ਨੂੰ ਫੋਨ ਕਰਨ ਦੀ ਬਜਾਏ ਵਿਚੋਲਣ ਨੂੰ ਫੋਨ ਕਰ ਕੇ ਦੱਸਿਆ ਕਿ ਲਕਸ਼ਮੀ ਨੇ ਖ਼ੁਦਕੁਸ਼ੀ ਕਰ ਲਈ ਹੈ। ਫਿਰ ਵਿਚੋਲਣ ਨੇ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਰਾਜਵਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਭੈਣ ਕਾਫੀ ਹਸਮੁੱਖ ਸੀ ਅਤੇ
ਕਿਸੇ ਦਾ ਦਿਲ ਨਹੀਂ ਦੁਖਾ ਸਕਦੀ ਸੀ। ਸਹੁਰਿਆਂ ਵੱਲੋਂ ਡਰਾਉਣ, ਪਰੇਸ਼ਾਨ ਕਰਨ ਤੋਂ ਬਾਅਦ ਉਸ ਦੀ ਭੈਣ ਨੇ ਖ਼ੁਦਕੁਸ਼ੀ ਕੀਤੀ ਹੈ। ਉੱਧਰ, ਇਸ ਮਾਮਲੇ ’ਚ ਥਾਣਾ ਬਸਤੀ ਜੋਧੇਵਾਲ ਦੇ ਐੱਸ. ਐੱਚ. ਓ. ਇੰਸਪੈਕਟਰ ਗੁਰਮੁਖ ਸਿੰਘ ਨੇ ਦੱਸਿਆ ਕਿ ਪੇਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ
ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ,ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ