ਬਰਨਾਲਾ ਦੀ 23 ਸਾਲਾ ਦਿਲਪ੍ਰੀਤ ਕੌਰ ਦੀ ਕੈਨੇਡਾ ‘ਚ ਮੌਤ, ਦੇਰ ਰਾਤ ਸਿਹਤ ਬਿਗੜੀ ਤੇ ਸਵੇਰੇ ਮੌਤ

ਦਿਲਪ੍ਰੀਤ ਕੌਰ ਦੀ ਮਾਤਾ ਅਮਰਜੀਤ ਕੌਰ ਨੇ ਦੱਸਿਆ ਸ਼ਨਿੱਚਰਵਾਰ ਨੂੰ ਉਸ ਦੀ ਧੀ ਦਾ ਫੋਨ ਆਇਆ ਸੀ, ਉਸ ਸਮੇਂ ਸਭ ਠੀਕ ਸੀ ਪਰ ਉਸ ਤੋਂ ਬਾਅਦ ਅਚਾਨਕ ਉਸ ਦੀ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਦੇ ਜਵਾਈ ਵੱਲੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਆਪਣੀ ਧੀ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਉੱਥੇ ਗੱਲਬਾਤ ਚੱਲ ਰਹੀ ਹੈ।

ਵਿਦੇਸ਼ਾਂ ਤੋਂ ਪੰਜਾਬੀ ਨੌਜਵਾਨਾਂ ਦੀਆਂ ਮੌਤ ਦੀਆਂ ਖ਼ਬਰਾਂ ਆਏ ਦਿਨ ਆਉਂਦੀਆਂ ਰਹਿੰਦੀਆਂ ਹਨ। ਹੁਣ ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਕੁਰੜ ਦੀ ਕੁੜੀ ਦੀ ਕੈਨੇਡਾ ’ਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਕੁੜੀ ਦੀ ਮਾਤਾ ਅਮਰਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਉਨ੍ਹਾਂ ਦੀ ਕੁੜੀ ਦਿਲਪ੍ਰੀਤ ਕੌਰ (23) ਪੁੱਤਰੀ ਮਰਹੂਮ ਜੋਗਿੰਦਰ ਸਿੰਘ ਵਾਸੀ ਕੁਰੜ ਜਿਸ ਨੇ +2 ਕਰਨ ਤੋਂ ਬਾਅਦ ਆਈਲੈਟਸ ਪਾਸ ਕਰ ਲਈ ਸੀ। 22 ਅਗਸਤ 2020 ਨੂੰ ਉਸ ਦਾ ਵਿਆਹ ਬਲਵੀਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਚਾਉਕੇ ਨਾਲ ਕੀਤਾ ਗਿਆ। ਇਸ ਤੋਂ ਬਾਅਦ 17 ਸਤੰਬਰ 2021 ’ਚ ਕੈਨੇਡਾ ਦੇ ਬਰੈਂਪਟਨ ਵਿਖੇ ਸਟੱਡੀ ਵੀਜ਼ੇ ਰਾਹੀ ਉੱਚ ਸਿੱਖਿਆ ਹਾਸਲ ਕਰਨ ਗਈ ਸੀ। ਕੁਝ ਸਮਾਂ ਪਹਿਲਾ ਉਹ ਪੰਜਾਬ ਵੀ ਆਈ ਸੀ।

ਦਿਲਪ੍ਰੀਤ ਕੌਰ ਦੀ ਮਾਤਾ ਅਮਰਜੀਤ ਕੌਰ ਨੇ ਦੱਸਿਆ ਸ਼ਨਿੱਚਰਵਾਰ ਨੂੰ ਉਸ ਦੀ ਧੀ ਦਾ ਫੋਨ ਆਇਆ ਸੀ, ਉਸ ਸਮੇਂ ਸਭ ਠੀਕ ਸੀ ਪਰ ਉਸ ਤੋਂ ਬਾਅਦ ਅਚਾਨਕ ਉਸ ਦੀ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਦੇ ਜਵਾਈ ਵੱਲੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਆਪਣੀ ਧੀ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਉੱਥੇ ਗੱਲਬਾਤ ਚੱਲ ਰਹੀ ਹੈ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਮੁੱਖ ਸਲਾਹਕਾਰ ਸੁਖਵਿੰਦਰ ਦਾਸ ਕੁਰੜ, ਸਰਪੰਚ ਮਨਜੀਤ ਕੌਰ ਨੇ ਪੀੜਤ ਪਰਿਵਾਰ ਨਾਲ ਪੁੱਜ ਕੇ ਦੁੱਖ ਸਾਂਝਾਂ ਕੀਤਾ। ਤੁਹਾਨੂੰ ਦੱਸ ਦਈਏ ਕਿ ਮ੍ਰਿਤਕ ਲੜਕੀ ਦਾ ਭਰਾ ਗਗਨਦੀਪ ਸਿੰਘ ਵੀ ਨਿਊਜ਼ੀਲੈਂਡ ਵਿਖੇ ਗਿਆ ਹੋਇਆ ਹੈ। ਦਿਲਪ੍ਰੀਤ ਕੌਰ ਦੀ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਗਿਆ ਹੈ