ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।
ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।
ਉਸ ਪ੍ਰਭੂ ਦੀ ਸਿਫ਼ਤਿ ਕੀਤੀ ਨਹੀਂ ਜਾ ਸਕਦੀ ਜਿਸ ਦਾ ਨਾਮਣਾ ਵੱਡਾ ਹੈ। ਪ੍ਰਭੂ ਦਾ ਇਹ ਇਕ ਵੱਡਾ ਗੁਣ ਹੈ ਕਿ ਉਸ ਦਾ ਨਾਉਂ (ਸਦਾ) ਅਟੱਲ ਹੈ। ਉਸ ਦੀ ਇਹ ਇਕ ਵੱਡੀ ਸਿਫ਼ਤ ਹੈ ਕਿ ਉਸ ਦਾ ਆਸਣ ਅਡੋਲ ਹੈ। ਪ੍ਰਭੂ ਦੀ ਇਹ ਇਕ ਬੜੀ ਵਡਿਆਈ ਹੈ ਕਿ ਉਹ ਸਾਰੇ ਜੀਵਾਂ ਦੀਆਂ ਅਰਦਾਸਾਂ ਨੂੰ ਜਾਣਦਾ ਹੈ ਅਤੇ ਸਾਰਿਆਂ ਦੇ ਦਿਲਾਂ ਦੇ ਵਲਵਲਿਆਂ ਨੂੰ ਸਮਝਦਾ ਹੈ।ਰੱਬ ਦੀ ਇਹ ਇਕ ਉੱਚੀ ਸਿਫ਼ਤ ਹੈ ਕਿ ਕਿਸੇ ਦੀ ਸਲਾਹ ਲੈ ਕੇ (ਜੀਵਾਂ ਨੂੰ) ਦਾਤਾਂ ਨਹੀਂ ਦੇ ਰਿਹਾ (ਆਪਣੇ ਆਪ ਬੇਅੰਤ ਦਾਤਾਂ ਬਖ਼ਸ਼ਦਾ ਹੈ) (ਕਿਉਂਕਿ) ਉਸ ਵਰਗਾ ਹੋਰ ਕੋਈ ਨਹੀਂ ਹੈ।
ਹੇ ਨਾਨਕ! ਰੱਬ ਦੀ ਕੁਦਰਤਿ ਬਿਆਨ ਨਹੀਂ ਕੀਤੀ ਜਾ ਸਕਦੀ, ਸਾਰੀ ਰਚਨਾ ਉਸ ਆਪਣੇ ਹੁਕਮ ਵਿਚ ਰਚੀ ਹੈ।2। ਮਹਲਾ ੨ ॥ ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥ ਇਕਨ੍ਹ੍ਹਾ ਹੁਕਮਿ ਸਮਾਇ ਲਏ ਇਕਨ੍ਹ੍ਹਾ ਹੁਕਮੇ ਕਰੇ ਵਿਣਾਸੁ ॥ ਇਕਨ੍ਹ੍ਹਾ ਭਾਣੈ ਕਢਿ ਲਏ ਇਕਨ੍ਹ੍ਹਾ ਮਾਇਆ ਵਿਚਿ ਨਿਵਾਸੁ ॥ ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥ {ਪੰਨਾ 463}