ਕੇਂਦਰ ਸਰਕਾਰ ਖ਼ਿਲਾਫ਼ ਇੱਕ ਵਾਰ ਫਿਰ ਮੋਰਚਾ ਖੋਲ੍ਹਣ ਦੀ ਮੁਹਿੰਮ ਵਿੱਚ ਲੱਗੇ ਕਿਸਾਨਾਂ ਖ਼ਿਲਾਫ਼ ਪੰਜਾਬ ਤੇ ਹਰਿਆਣਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਵਿੱਚ 100 ਤੋਂ ਵੱਧ ਕਿਸਾਨ ਆਗੂਆਂ ਨੂੰ ਇਹਤਿਆਤ ਤੌਰ ‘ਤੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਮੁਹਾਲੀ ਸਰਹੱਦ ’ਤੇ ਲੰਮਾ ਮੋਰਚਾ ਲਾਉਣ ਦੇ ਐਲਾਨ ਤੋਂ ਬਾਅਦ 22 ਅਗਸਤ ਤੋਂ ਪੰਜਾਬ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਵਰਕਰ ਹੜ੍ਹ ਰਾਹਤ ਅਤੇ ਹੋਰ ਬਾਕੀ ਰਹਿੰਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ (ਕਿਸਾਨ ਰੋਸ ਪ੍ਰਦਰਸ਼ਨ) ਸ਼ੁਰੂ ਕਰਨ ਜਾ ਰਹੇ ਸਨ।
ਫਿਲਹਾਲ ਹਰਿਆਣਾ ਅਤੇ ਪੰਜਾਬ ਦੀ ਪੁਲਿਸ ਨੇ ਕਈ ਵੱਡੀਆਂ ਜਥੇਬੰਦੀਆਂ ਦੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ ਜੋ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦੀ ਮੁਹਿੰਮ ਦੀ ਤਿਆਰੀ ਕਰ ਰਹੇ ਹਨ। ਇਨ੍ਹਾਂ ਵਿੱਚ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਦੇ ਕਈ ਵੱਡੇ ਆਗੂ ਸ਼ਾਮਲ ਹਨ। ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਸੁਰਜੀਤ ਫੂਲ ਨੂੰ ਪੁਲਿਸ ਨੇ ਤੜਕੇ ਹੀ ਹਿਰਾਸਤ ਵਿੱਚ ਲੈ ਲਿਆ ਸੀ। ਪਿਛਲੇ ਦਿਨਾਂ ਦੌਰਾਨ ਕਿਸਾਨ ਜਥੇਬੰਦੀਆਂ ਨਾਲ ਜੁੜੇ ਦਰਜਨਾਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਖਿਲਾਫ ਮੋਹਾਲੀ ‘ਚ ਕਿਸਾਨਾਂ ਵੱਲੋਂ ਫਿਰ ਤੋਂ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਜਾ ਰਹੀ ਸੀ।
ਪ੍ਰਦਰਸ਼ਨ ਤੋਂ ਪਹਿਲਾਂ ਹੋਈ ਵੱਡੀ ਕਾਰਵਾਈ-ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਇੱਕ ਵਾਰ ਫਿਰ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਦੋਵਾਂ ਸੂਬਿਆਂ ਦੇ ਕਿਸਾਨ ਹੜ੍ਹ ਰਾਹਤ ਫੰਡ ਸਮੇਤ ਹੋਰ ਕਈ ਮੰਗਾਂ ਦੀ ਪੂਰਤੀ ਨਾ ਹੋਣ ‘ਤੇ ਨਵੇਂ ਸਿਰੇ ਤੋਂ ਧਰਨੇ ਦੀ ਤਿਆਰੀ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਨੇ 22 ਅਗਸਤ ਤੋਂ ਮੁਹਾਲੀ ਵਿੱਚ ਸਰਕਾਰ ਖ਼ਿਲਾਫ਼ ਚੱਕਾ ਜਾਮ ਕਰਨ ਦੀ ਯੋਜਨਾ ਬਣਾਈ ਸੀ ਪਰ ਇਸ ਤੋਂ ਪਹਿਲਾਂ ਪੁਲਿਸ ਨੇ ਕਈ ਜਥੇਬੰਦੀਆਂ ਦੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।