ਨਵੀਂ ਵਿਆਹੀ ਔਰਤ ਦੀ ਸ਼ੱਕੀ ਹਾਲ ਵਿੱਚ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ

ਨਵੀਂ ਵਿਆਹੀ ਔਰਤ ਦੀ ਸ਼ੱਕੀ ਹਾਲ ਵਿੱਚ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ
ਪੰਜਾਬ ਵਿਚ ਜਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਸਦਰਦੀਨ ਵਿੱਚ ਇੱਕ ਨਵੀਂ ਵਿਆਹੀ ਔਰਤ ਦੀ ਸ਼ੱ-ਕੀ ਹਾਲ ਵਿੱਚ ਮੌ-ਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਕੌਰ ਉਮਰ 26 ਸਾਲ ਦਾ ਵਿਆਹ ਪਿੱਛਲੇ ਸਾਲ 7 ਸਤੰਬਰ ਨੂੰ ਪਿੰਡ ਸਦਰਦੀਨ ਥਾਣਾ ਮਮਦੋਟ ਦੇ ਵਾਸੀ ਕਮਲਪ੍ਰੀਤ ਸਿੰਘ ਨਾਲ ਹੋਇਆ ਸੀ। ਬੀਤੀ ਰਾਤ ਉਨ੍ਹਾਂ ਨੂੰ ਪਿੰਡ ਸਦਰਦੀਨ ਤੋਂ ਫੋਨ ਆਇਆ ਕਿ ਮਨਪ੍ਰੀਤ ਕੌਰ ਪਤਨੀ ਕਮਲਪ੍ਰੀਤ ਸਿੰਘ ਨੇ ਖੁ-ਦ-ਕੁ-ਸ਼ੀ ਕਰ ਲਈ ਹੈ। ਜਦੋਂ ਉਹ ਮੌਕੇ ਉਤੇ ਪਹੁੰਚੇ ਤਾਂ ਮਨਪ੍ਰੀਤ ਕੌਰ ਦੀ ਦੇਹ ਪੱਖੇ ਨਾਲ ਲ-ਟ-ਕ ਰਹੀ ਸੀ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਲਿਆ।

ਪੇਕੇ ਪਰਿਵਾਰ ਵਾਲਿਆਂ ਨੇ ਸਹੁਰਿਆਂ ਉਤੇ ਗੰਭੀਰ ਦੋਸ਼ ਲਾਏ ਹਨ।ਇਸ ਮਾਮਲੇ ਉੱਤੇ ਲੜਕੀ ਦੀ ਮਾਂ ਪਰਮਜੀਤ ਕੌਰ ਦਾ ਕਹਿਣਾ ਹੈ ਕਿ ਮਨਪ੍ਰੀਤ ਕੌਰ ਦੇ ਸਹੁਰੇ ਨੇ ਵੀ ਇੱਕ ਵਾਰ ਮਨਪ੍ਰੀਤ ਦਾ ਗਲਾ ਘੁੱ-ਟ-ਣ ਦੀ ਕੋਸ਼ਿਸ਼ ਕੀਤੀ ਸੀ। ਮਾਂ ਦਾ ਦੋਸ਼ ਹੈ ਕਿ ਉਸ ਦੇ ਸਹੁਰੇ ਉਸ ਦੀ ਧੀ ਮਨਪ੍ਰੀਤ ਕੌਰ ਨੂੰ ਕਾਫੀ ਤੰ-ਗ ਪ੍ਰੇਸ਼ਾਨ ਕਰਦੇ ਸਨ ਅਤੇ ਉਸ ਦਾ ਜਵਾਈ ਵੀ ਉਸ ਨੂੰ ਤੰ-ਗ ਕਰਦਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਪੜ੍ਹੀ-ਲਿਖੀ ਸੀ ਅਤੇ ਉਹ ਫਾ-ਹਾ ਲਾ ਕੇ ਖੁ-ਦ-ਕੁ-ਸ਼ੀ ਨਹੀਂ ਕਰ ਸਕਦੀ।

ਪੁਲਿਸ ਵੱਲੋਂ ਮ੍ਰਿਤਕ ਲੜਕੀ ਮਨਪ੍ਰੀਤ ਕੌਰ ਦੇ ਪਿਤਾ ਕਰਨੈਲ ਸਿੰਘ, ਉਸ ਦੀ ਪਤਨੀ ਪਰਮਜੀਤ ਕੌਰ ਆਦਿ ਦੇ ਬਿਆਨਾਂ ਉਤੇ ਕੇਸ ਦਰਜ ਕਰਕੇ ਦੇਹ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੌ-ਤ ਦੇ ਅਸਲ ਕਾਰਨਾਂ ਦਾ ਪਤਾ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਇਸ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।