ਆਹ ਦੇਖਲੋ ਰਿਸ਼ਵਤ ਲੈਂਦੇ SHO ਦੀ Video Viral, ਕਿਸੇ ਮੁਲਜ਼ਮ ਨੂੰ ਛੱਡਣ ਬਦਲੇ ਮੰਗੇ ਪੈਸੇ

ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਇੱਕ ਥਾਣਾ ਮੁਖੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਫਸ ਗਿਆ। ਪੈਸੇ ਲੈਂਦਿਆਂ ਦੀ ਇਸ ਪੁਲਿਸ ਅਫ਼ਸਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਦਰਅਲਸ ਹੁਸ਼ਿਆਰਪੁਰ ‘ਚ ਪੁਲਿਸ ਪ੍ਰਸ਼ਾਸਨ ਨੂੰ ਭਾਜੜ ਪੈ ਗਈ ਜਦੋਂ ਹੈ ਐੱਸਐੱਸਪੀ ਨੇ ਥਾਣਾ ਮਾਹਿਲਪੁਰ ਦੇ ਐੱਸਐੱਚਓ ਨੂੰ ਲਾਈਨ ਹਾਜ਼ਰ ਕਰ ਦਿੱਤਾ।ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋਈ ਤੇ ਜਿਸ ਵਿਚ ਥਾਣਾ ਮੁਖੀ 40000 ਹਜ਼ਾਰ ਦੀ ਰਿਸ਼ਵਤ ਲੈ ਰਹੇ ਹਨ। ਹਾਲਾਂਕਿ ਇਸ ਵੀਡੀਓ ਨੂੰ ਥਾਣਾ ਮੁਖੀ ਨੇ ਤਿੰਨ ਸਾਲ ਪੁਰਾਣੀ ਤੇ ਉਧਾਰ ਦਿੱਤੇ ਪੈਸੇ ਵਾਪਸ ਲੈਂਦੇ ਹੋਏ ਦੱਸਿਆ। ਹਾਲਾਂਕਿ ਥਾਣਾ ਮੁਖੀ ਦਾ ਪੱਖ, ਵੀਡੀਓ ਵਿਚਲੀ ਗੱਲਬਾਤ ਨਾਲ ਮੇਲ ਨਹੀਂ ਖਾਂਦਾ ਜਦਕਿ ਵੀਡੀਓ ਵਿਚ ਗੱਲਬਾਤ ਰਾਹੀਂ ਕਿਸੇ ਵਿਅਕਤੀ ਨੂੰ ਛੱਡਣ ਦੀ ਗੱਲਬਾਤ ਸਪੱਸ਼ਟ ਸੁਣਾਈ ਦੇ ਰਹੀ ਹੈ।

ਸੋਸ਼ਲ ਮੀਡੀਆ ‘ਤੇ ਵਾਇਰਲ ਇਹ ਵੀਡੀਓ 104 ਮਿੰਟ ਦਾ ਰਿਕਾਰਡ ਹੋਇਆ ਹੈ। ਹੋਈ ਜਿਸ ਵਿਚ ਥਾਣਾ ਮੁਖੀ ਨੂੰ ਏ 40,000 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਵਿਚ ਕਿਸੇ ਵਿਅਕਤੀ ਨੂੰ ਹਿਰਾਸਤ ‘ਚੋਂ ਛੱਡਣ ਦੀ ਗੱਲ ਹੋ ਰਹੀ ਹੈ ਅਤੇ ਸੌਦਾ 40 ਹਜ਼ਾਰ ਵਿਚ ਤੈਅ ਹੁੰਦਾ ਹੈ। ਪੈਸੇ ਦੇਣ ਵਾਲਾ ਵਿਅਕਤੀ ਆਪਣੇ ਬਟੂਏ ‘ਚੋਂ ਪੰਜ-ਪੰਜ ਸੌ ਦੇ 20 ਨੋਟ ਕੈਮਰੇ ਦੇ ਸਾਹਮਣੇ ਗਿਣ ਕੇ ਥਾਣਾ ਮੁਖੀ ਨੂੰ ਦਿੰਦਾ ਹੈ ਜਿਸ ਨੂੰ ਲੈਣ ਤੋਂ ਉਹ ਇਹ ਕਹਿ ਕੇ ਇਨਕਾਰ ਕਰ ਦਿੰਦਾ ਹੈ ਕਿ ਪੂਰੇ ਪੈਸੇ ਦਿਓ।ਵਿਅਕਤੀ ਮੁੜ ਪੰਜ-ਪੰਜ ਸੌ ਦੇ 20 ਨੋਟ ਗਿਣ ਕੇ ਥਾਣਾ ਮੁਖੀ ਬਲਜਿੰਦਰ ਸਿੰਘ ਮੱਲ੍ਹੀ ਨੂੰ ਫੜਾਉਂਦਾ ਹੋਇਆ ਕਹਿੰਦਾ ਹੈ ਕਿ ਥਾਕੀ ਪੈਸੇ ਸਵੇਰੇ ਦੇ ਦੇਵੇਗਾ। ਪੈਸੇ ਲੈ ਕੇ ਥਾਣਾ ਮੁਖੀ ਆਪਣੀ ਪੈਂਟ ਦੀ ਪਿਛਲੀ ਜੇਬ ਵਿਚ ਰੱਖ ਲੈਂਦਾ ਹੈ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *