ਮੋਟਰਟਸਾਇਕਲ ਰਿਪੇਅਰ ਕਰਵਾ ਰਹੇ ਨੌਜਵਾਨ ਨੂੰ ਮਾਰੀ ਗੋਲ਼ੀ

ਕੱਥੂਨੰਗਲ ਥਾਣੇ ਦੇ ਅਧੀਨ ਪੈਂਦੇ ਚਵਿੰਡਾ ਦੇਵੀ ਅੱਡੇ ਨੇੜੇ ਬਾਈਕ ਰਿਪੇਅਰ ਦੀ ਦੁਕਾਨ ‘ਤੇ ਦੋ ਭਰਾਵਾਂ ਨੇ ਮਾਮੂਲੀ ਗੱਲ ਨੂੰ ਲੈ ਕੇ ਗੋਲ਼ੀਆਂ ਚਲਾ ਦਿੱਤੀਆਂ। ਇਸ ਹਮਲੇ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਦੋਵਾਂ ਭਰਾਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਨਿਰਵੈਲ ਸਿੰਘ ਉਰਫ਼ ਨੇਹਲਾ ਅਤੇ ਨਿਰਮਲ ਸਿੰਘ ਉਰਫ਼ ਦਹਿਲਾ ਵਾਸੀ ਵਰਿਆਮ ਨੰਗਲ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ

ਦਿੱਤੀ ਸ਼ਿਕਾਇਤ ‘ਚ ਜਸਪਾਲ ਸਿੰਘ ਵਾਸੀ ਰਾਮ ਦੀਵਾਲੀ ਹਿੰਦੂਆ ਥਾਣਾ ਕੱਥੂਨੰਗਲ ਨੇ ਦੱਸਿਆ ਕਿ ਉਹ ਖੇਤੀ ਕਰਦਾ ਹੈ। ਉਹ ਆਪਣੇ ਦੋਸਤ ਮਨਜਿੰਦਰ ਸਿੰਘ ਵਾਸੀ ਰਾਮ ਦੀਵਾਲੀ ਹਿੰਦੂਆ ਨਾਲ 18 ਦਸੰਬਰ ਨੂੰ ਮੋਟਰਸਾਈਕਲ ‘ਤੇ ਆਪਣੇ ਪਿੰਡ ਤੋਂ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਮੱਥਾ ਟੇਕਣ ਲਈ ਜਾ ਰਿਹਾ ਸੀ।ਇਸ ਦੌਰਾਨ ਚਵਿੰਡਾ ਦੇਵੀ ਅੱਡੇ ਨੇੜੇ ਉਸ ਦਾ ਮੋਟਰਸਾਈਕਲ ਖਰਾਬ ਹੋ ਗਿਆ ਅਤੇ ਉਹ ਇਸ ਨੂੰ ਠੀਕ ਕਰਵਾਉਣ ਲੱਗਾ। ਦੁਪਹਿਰ ਕਰੀਬ 1.30 ਵਜੇ ਉਹ ਆਪਣਾ ਮੋਟਰਸਾਈਕਲ ਠੀਕ ਕਰਵਾ ਰਿਹਾ ਸੀ ਤਾਂ ਨਿਰਵੈਲ ਸਿੰਘ ਉਰਫ਼

ਨੈਹਲਾ ਅਤੇ ਨਿਰਮਲ ਸਿੰਘ ਉਰਫ਼ ਦੈਹਲਾ ਵਾਸੀ ਵਰਿਆਮ ਨੰਗਲ ਆਪਣੇ ਮੋਟਰਸਾਈਕਲ ‘ਤੇ ਆਏ ਅਤੇ ਆਉਂਦਿਆਂ ਹੀ ਉਨਾਂ੍ਹ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਉਸ ਦੇ ਦੋਸਤ ਮਨਜਿੰਦਰ ਸਿੰਘ ਨੇ ਉਸ ਨੂੰ ਰੋਕਿਆ ਤਾਂ ਨਿਰਮਲ ਸਿੰਘ ਦਹਿਲਣ ਨੇ ਉਸ ਦੇ ਥੱਪੜ ਮਾਰ ਦਿੱਤਾ। ਜਦੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਨਿਰਵੈਲ ਸਿੰਘ ਨੇ ਦੁਕਾਨ ‘ਤੇ ਪਿਆ ਪੇਚਕਸ ਫੜ ਕੇ ਉਸ ਦੇ ਪੇਟ ‘ਚ ਮਾਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਉਸ ਦਾ ਹੱਥ ਫੜ ਕੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *