ਕੈਨੇਡਾ ਟੈਂਟ ਚ ਰਹਿਣ ਲਈ ਮਜਬੂਰ ਹੋਏ ਪੰਜਾਬੀ ਬੱਚੇ-ਨਹੀਂ ਮਿਲ ਰਿਹਾ ਰਹਿਣ ਲਈ ਘਰ

ਕੈਨੇਡਾ ਦੇ ਨੌਰਥ ਬੇਅ ਸ਼ਹਿਰ ਦੇ ਕੈਨਾਡੋਰ ਕਾਲਜ ਅਤੇ ਨਿਪਸਿੰਗ ਯੂਨੀਵਰਸਿਟੀ ਦੇ ਸੈਂਕੜੇ ਅੰਤਰਰਾਸ਼ਟਰੀ ਵਿਦਿਆਰਥੀ ਨੌਰਥ ਬੇਅ ਦੇ ਕੈਨਾਡੋਰ ਕਾਲਜ ਅਤੇ ਨਿਪਸਿੰਗ ਯੂਨੀਵਰਸਿਟੀ ਪੜ੍ਹਨ ਆਏ। ਯੂਨੀਵਰਸਿਟੀ ਨੇ ਈਮੇਲ ਰਾਹੀਂ ਵਿਦਿਆਰਥੀਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਉਹ ਰਿਹਾਇਸ਼ ਮੁਹੱਈਆ ਕਰਵਾਉਣਗੇ। ਪਰ ਇੱਥੇ ਆਉਣ ਤੇ ਵਿਦਿਆਰਥੀਆਂ ਨੂੰ ਕਿਹਾ ਗਿਆ ਕਿ ਸਾਰੇ ਕਮਰੇ ਪਹਿਲਾਂ ਹੀ ਭਰ ਚੁੱਕੇ ਹਨ। ਵਿਦਿਆਰਥੀ ਹੋਟਲਾਂ ਵਿੱਚ $140 ਤੋਂ ਲੈ ਕੇ $200 ਤੱਕ ਇੱਕ ਰਾਤ ਦਾ ਕਿਰਾਇਆ ਭਰਨ ਲਈ ਮਜਬੂਰ ਹਨ।

ਜਿਹੜੇ ਵਿਦਿਆਰਥੀ ਬਰੈਂਪਟਨ ਤੋਂ ਟੈਕਸੀਆਂ ਰਾਹੀਂ ਰੋਜ਼ਾਨਾ ਆ ਜਾ ਰਹੇ ਹਨ ਉਹ ਪ੍ਰਤੀ ਵਿਅਕਤੀ $120 ਤੋਂ ਲੈ ਕੇ $140 ਤੱਕ ਭਾੜਾ ਦੇ ਰਹੇ ਹਨ। ਅੱਜ ‘ਮੌਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ ਵੱਲੋਂ 100 ਦੇ ਕਰੀਬ ਵਿਦਿਆਰਥੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਅਤੇ ਮਸਲੇ ਸੁਣੇ ਅਤੇ ਵਿਚਾਰੇ ਗਏ। ਮਾਇਸੋ ਦੇ ਆਗੂ ਖੁਸ਼ਪਾਲ ਗਰੇਵਾਲ, ਹਰਿੰਦਰ ਮਹਿਰੋਕ ਅਤੇ ਮਨਦੀਪ ਨੇ ਦੱਸਿਆ ਕਿ ਉਹ ਮੰਗ ਕਰਦੇ ਹਨ ਕਿ ਸਾਰੇ ਵਿਦਿਆਰਥੀਆਂ ਨੂੰ ਸਸਤੀਆਂ ਕੀਮਤਾਂ ‘ਤੇ ਰਿਹਾਇਸ਼ ਮੁਹੱਈਆ ਕਰਵਾਈ ਜਾਵੇ ਨਹੀਂ ਤਾਂ ਉਹਨਾਂ ਦੀ ਪੜ੍ਹਾਈ ਆਨਲਾਈਨ ਕੀਤੀ ਜਾਵੇ।

ਇਹਦੇ ਨਾਲ ਹੀ ਜਿਹੜਾ ਆਈ ਆਰ ਸੀ ਸੀ ਦਾ ਵਰਕ ਪਰਮਿਟ ਲਈ 50% ਕਾਲਜ ‘ਚ ਮੌਜੂਦ ਰਹਿ ਕੇ ਹਾਜ਼ਰੀ ਵਾਲਾ ਨਿਯਮ ਹੈ, ਤੋਂ ਇਹਨਾਂ ਨੂੰ ਛੋਟ ਦਿੱਤੀ ਜਾਵੇ ਜਾਂ ਜਿਹੜੇ ਹੋਰ ਇਸ ਕਾਲਜ ਜਾਂ ਯੂਨੀਵਰਸਿਟੀ ਦੇ ਕੈਂਪਸ ਹਨ ਤਾਂ ਇਹਨਾਂ ਵਿਦਿਆਰਥੀਆਂ ਦੀ ਉੱਥੇ ਬਦਲੀ ਕੀਤੀ ਜਾਵੇ ਜਾਂ ਵਿਦਿਆਰਥੀਆਂ ਨੂੰ ਪੂਰੀ ਫੀਸ ਵਾਪਸ ਕੀਤੀ ਜਾਵੇ ਤਾਂ ਕਿ ਉਹ ਸਮਾਂ ਰਹਿੰਦੇ ਹੋਰ ਕਿਸੇ ਕਾਲਜ ਵਿੱਚ ਦਾਖਲਾ ਲੈ ਸਕਣ। ਆਗੂਆਂ ਕਿਹਾ ਕਿ ਮਹਿੰਗਾਈ ਤੇ ਆਰਥਿਕ ਵਿੱਤੀ ਸੰਕਟ ਕਰਕੇ ਕੈਨੇਡਾ ਅੰਦਰ ਨੌਕਰੀਆਂ ਦੇ ਮੌਕੇ ਸੁੰਗੜ ਰਹੇ ਹਨ, ਲੋਕਾਂ ਦੀ ਆਮਦਨ ਘੱਟ ਰਹੀ ਹੈ ਤੇ ਖ਼ਰਚੇ ਵੱਧ ਰਹੇ ਹਨ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ