ਜ਼ਿਲ੍ਹਾ ਤਰਨਤਾਰਨ ਦੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ਵਿਖੇ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਵਿੱਚ ਸੁੱਤੇ ਪਏ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਰਣਜੀਤ ਸਿੰਘ ਰਾਣਾ ਦੇ ਪਿਤਾ ਮਲੂਕ ਸਿੰਘ ਨੇ ਦੱਸਿਆ ਕਿ ਉਹ ਆਪਣੇ ਰਣਜੀਤ ਸਿੰਘ ਅੱਠ ਮਹੀਨੇ ਪਹਿਲਾਂ ਹੀ ਵਿਦੇਸ਼ ਤੋਂ ਆਇਆ ਸੀ ਤੇ ਆ ਕੇ ਉਸ ਨੇ ਪਿੰਡ ਘਰਿਆਲਾ ਵਿਖੇ ਨਵਾਂ ਜਿਮ ਪਾਇਆ ਸੀ।
ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਦੇਰ ਰਾਤ ਜਿਮ ਬੰਦ ਕਰ ਕੇ ਘਰ ਆ ਕੇ ਸੌਂ ਗਿਆ। ਦੇਰ ਰਾਤ 1 ਵਜੇ ਦੇ ਕਰੀਬ ਉਸ ਨੂੰ ਕੁਝ ਖੜਾਕ ਹੋਣ ਦੀ ਆਵਾਜ਼ ਸੁਣਾਈ ਦਿੱਤੀ। ਉਸ ਨੇ ਉੱਠ ਕੇ ਦੇਖਿਆ ਤਾਂ ਦੋ ਅਣਪਛਾਤੇ ਵਿਅਕਤੀ ਘਰ ਦੀਆਂ ਪੌੜੀਆਂ ਟੱਪ ਕੇ ਭੱਜ ਗਏ ਸਨ। ਜਦ ਉਸ ਨੇ ਵੇਖਿਆ ਤਾਂ ਰਣਜੀਤ ਸਿੰਘ ਖ਼ੂਨ ਨਾਲ ਲੱਥਪੱਥ ਪਿਆ ਸੀ। ਦੋ ਗੋਲ਼ੀਆਂ
ਰਣਜੀਤ ਸਿੰਘ ਦੀ ਛਾਤੀ ‘ਚ ਤੇ ਇਕ ਧੌਣ ‘ਚ ਲੱਗੀ ਹੋਈ ਸੀ ਤੇ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਥਾਣਾ ਸਦਰ ਪੱਟੀ ਪੁਲਿਸ ਨੂੰ ਜਾਣੂ ਕਰਵਾਇਆ ਗਿਆ ਹੈਉਧਰ ਮੌਕੇ ‘ਤੇ ਪਹੁੰਚੇ ਥਾਣਾ ਸਦਰ ਪੱਟੀ ਦੇ ਐਸਐਚਓ ਗੁਰਤੇਜ ਸਿੰਘ ਬਰਾੜ ਨੇ ਦੱਸਿਆ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ ਕਿ ਆਖ਼ਿਰ ਕੀ ਵਜ੍ਹਾ ਹੈ ਜਿਸ ਕਾਰਨ ਦੇਰ ਰਾਤ ਨੌਜਵਾਨ ਦਾ ਕਤਲ ਕੀਤਾ ਗਿਆ। ਉਹ ਸੀਸੀਟੀਵੀ ਵੀਡੀਓ ਦੇ ਆਧਾਰ ‘ਤੇ ਸਾਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ