ਅਧਿਆਪਕ ਦਿਵਸ ਵਾਲ਼ੇ ਦਿਨ ਪੁਲਿਸ ‘ਤੇ ਅਧਿਆਪਕਾਂ ‘ਚ ਹੋਈ ਧੱਕਾਮੁੱਕੀ, ਦੇਖੋ ਕਿਵੇਂ ਭਖ਼ ਗਿਆ ਮਾਹੌਲ, ਉੱਡੀਆਂ ਧੂੜਾਂ

ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ, ਕੌਮੀ ਇਨਸਾਫ਼ ਮੋਰਚੇ ‘ਤੇ ਪੁਲਿਸ ਦੀ ਸਖਤੀ

ਭਾਰਤ ਦੇ ਨਾਂ ਨੂੰ ਲੈ ਕੇ ਨਵੀਂ ਬਹਿਸ ਸ਼ੁਰੂ ਹੋ ਗਈ ਹੈ। ਵਿਰੋਧੀ ਪਾਰਟੀਆਂ ਵਲੋਂ ਆਪਣੇ ਨਵੇਂ ਗਠਜੋੜ ਦਾ ਨਾਂ I.N.D.I.A. ਰੱਖਣ ਤੋਂ ਬਾਅਦ ਹੁਣ ਸਰਕਾਰ ਖੁਦ ਇਸ ਸ਼ਬਦ ਨੂੰ ਹਟਾਉਣ ਦੀ ਤਿਆਰੀ ਕਰ ਰਹੀ ਹੈ। ਤਾਜ਼ਾ ਮਾਮਲਾ ਰਾਸ਼ਟਰਪਤੀ ਦੇ ਉਸ ਸੱਦੇ ਦਾ ਹੈ, ਜੋ ਜੀ-20 ਸੰਮੇਲਨ ਦੇ ਲਈ ਭੇਜਿਆ ਗਿਆ ਹੈ। ਇਸ ਵਿੱਚ ਰਾਸ਼ਟਰਪਤੀ ਨੂੰ ਪ੍ਰੈਜ਼ੀਡੈਂਟ ਆਫ ਇੰਡੀਆ ਦੀ ਜਗ੍ਹਾ ਪ੍ਰੈਜ਼ੀਡੈਂਟ ਆਫ ਭਾਰਤ ਲਿਖਿਆ ਗਿਆ ਹੈ। ਜਿਸ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਤਿੰਨ ਸਾਲ ਪਹਿਲਾਂ ਭਾਰਤ ਦਾ ਨਾਮ ਬਦਲਣ ਦੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਖਾਰਜ ਹੋ ਗਈ ਸੀ?

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹੁਣ ਹਰ ਹਫ਼ਤੇ ਟੀਚਰ ਆਫ਼ ਦਾ ਵੀਕ ਸਾਹਮਣੇ ਲਿਆਂਦੇ ਜਾਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਯੋਗਦਾਨ ਤੇ ਸੰਘਰਸ਼ ਬਾਰੇ ਪ੍ਰੈੱਸ ਤੇ ਪੰਜਾਬ ਨੂੰ ਦੱਸਿਆ ਜਾਵੇਗਾ। ਸਿੱਖਿਆ ਮੰਤਰੀ ਹਰਜੋਤ ਬੈਂਸ ਅੱਜ ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸੰਬੋਧਨ ਕਰ ਰਹੇ ਸੀ। ਸੰਗਰੂਰ ਦੇ ਸਕੂਲ ਦੇ ਇੱਕ ਅਧਿਆਪਕ ਜੋੜੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਸਕੂਲ ਨੂੰ ਦੇ ਦਿੱਤੀ ਹੈ। ਛੁੱਟੀਆਂ ਤੋਂ ਬਾਅਦ ਵੀ ਉਹ ਸਕੂਲ ਵਿੱਚ ਹੀ ਰਹਿੰਦੇ ਹਨ ਤੇ ਬੱਚਿਆਂ ਨੂੰ ਖੇਡਾਂ ਖਿਡਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦਾ ਸਿੱਖਿਆ ਵਿਭਾਗ ਹੈ ਤੇ ਅਜਿਹੀਆਂ ਸੈਂਕੜੇ ਮਿਸਾਲਾਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ‘ਚ 1,000 ਨਵੇਂ ਕਲਾਸ ਰੂਮ ਬਣਾਏ ਜਾਣਗੇ ਤੇ 10,000 ਦੀ ਮੁਰੰਮਤ ਕੀਤੀ ਜਾਵੇਗੀ। ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਤੁਹਾਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਤੱਪੜ ਨਹੀਂ ਮਿਲਣਗੇ। ਸਾਰੇ ਸਕੂਲਾਂ ਵਿੱਚ ਨਵਾਂ ਫਰਨੀਚਰ ਉਪਲਬਧ ਕੀਤਾ ਜਾਵੇਗਾ।

ਜੀ-20 ਸੰਮੇਲਨ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਇਕ ਫੈਸਲੇ ਨੇ ਵਿਰੋਧੀ ਪਾਰਟੀਆਂ ਨੂੰ ਨਾਰਾਜ਼ ਕਰ ਦਿੱਤਾ ਹੈ। ਇਹ ਮਾਮਲਾ ਜੀ-20 ਸੰਮੇਲਨ ਲਈ ਜਾਰੀ ਕੀਤੇ ਗਏ ਸੱਦਾ ਪੱਤਰ ਨਾਲ ਸਬੰਧਤ ਹੈ। ਦਰਅਸਲ, ਸਰਕਾਰ ਦੁਆਰਾ ਜਾਰੀ ਅਧਿਕਾਰਤ ਸੱਦਾ ਪੱਤਰ ਵਿੱਚ ‘ਪ੍ਰੈਜ਼ੀਡੈਂਟ ਆਫ਼ ਇੰਡੀਆ’ ਦੀ ਬਜਾਏ ‘ਪ੍ਰੈਜ਼ੀਡੈਂਟ ਆਫ਼ ਭਾਰਤ’ ਦਾ ਜ਼ਿਕਰ ਹੈ।

Leave a Reply

Your email address will not be published. Required fields are marked *