ਡੱਬਰ ਰੋਟੀ ਖਾਣ ਵਾਲੇ ਹੋ ਜਾਉ ਸਾਵਧਾਨ, ਦੇਖ ਲਉ ਕਿਸ ਤਰਾ ਬਣਦੇ

ਸਿਹਤ ਵਿਭਾਗ ਦੀ ਟੀਮ ਨੇ ਅੱਜ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਦੀ ਅਗਵਾਈ ਹੇਠ ਨਲੋਈਆਂ ਚੌਕ ਦੇ ਨੇੜੇ ਇਕ ਬੇਕਰੀ ’ਤੇ ਛਾਪਾ ਮਾਰ ਕੇ ਖਾਧ ਪਦਾਰਥਾਂ ਦੇ ਨਮੂਨੇ ਲਏ ਤੇ ਘਟੀਆ ਕਿਸਮ ਦੇ ਵਰਤੇ ਜਾ ਰਹੇ ਮੈਦੇ ਅਤੇ ਤਿਆਰ ਕੀਤੇ ਕਰੀਮ ਰੋਲਾਂ ਨੂੰ ਨਸ਼ਟ ਕਰਵਾਇਆ। ਡਾ. ਲਖਬੀਰ ਸਿੰਘ ਨੇ ਦੱਸਿਆ ਕਿ ਡਬਲ ਰੋਟੀਆਂ ਤਿਆਰ ਕਰਨ ਵਾਲੀ ਇਸ ਦੁਕਾਨ ਅੰਦਰ ਸਾਫ਼ ਸਫਾਈ ਦਾ ਬੁਰਾ ਹਾਲ ਸੀ।

ਉਨ੍ਹਾਂ ਦੱਸਿਆ ਕਿ ਅੰਦਰ ਪਿਆ ਘਟੀਆ ਕਿਸਮ ਦਾ ਸਾਰਾ ਸਾਮਾਨ ਜ਼ਬਤ ਕਰਕੇ ਦੁਕਾਨ ਨੂੰ ਸੀਲ ਕਰ ਦਿੱਤਾ ਗਿਆ। ਦੁਕਾਨ ਮਾਲਕ ਮੁਹੰਮਦ ਅਸਰਿਫ਼ ਦਾ ਅਣ ਹਾਈਜੀਨ ਦਾ ਚਲਾਨ ਵੀ ਕੱਟਿਆ ਗਿਆ। ਇਸ ਦੇ ਨਾਲ ਹੀ ਉਸ ਨੂੰ ਫੂਡ ਸੇਫਟੀ ਦਾ ਸਰਟੀਫਿਕੇਟ ਬਣਵਾਉਣ ਅਤੇ ਬੇਕਰੀ ਦੀ ਸਾਫ਼ ਸਫ਼ਾਈ ਕਰਵਾਉਣ ਲਈ 7 ਦਿਨਾਂ ਦਾ ਸਮਾਂ ਦਿੱਤਾ ਗਿਆ। ਟੀਮ ਵਿਚ ਫੂਡ ਸੇਫ਼ਟੀ ਅਫ਼ਸਰ ਮੁਨੀਸ਼ ਸੋਢੀ, ਨਰੇਸ਼ ਕੁਮਾਰ, ਗੁਰਵਿੰਦਰ ਸ਼ਾਨੇ ਮੌਜੂਦ ਸਨ।

ਡਾ. ਲਖਬੀਰ ਸਿੰਘ ਨੇ ਦੱਸਿਆ ਕਿ ਇਸ ਬੇਕਰੀ ’ਤੇ ਪਿਛਲੇ ਕਈ ਸਾਲਾਂ ਤੋਂ ਡਬਲ ਰੋਟੀ, ਕਰੀਮ ਰੋਲ ਆਦਿ ਬਣਾਏ ਜਾ ਰਹੇ ਸਨ ਜਿੱਥੋਂ ਕਈ ਨਾਮੀ ਬੇਕਰੀਆਂ ਨੂੰ ਸਪਲਾਈ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਲਏ ਗਏ ਨਮੂਨਿਆਂ ਨੂੰ ਲੈਬਾਰਟਰੀ ਨੂੰ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਆਉਣ ਉਪਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਗਰੂਕ ਹੋਣ ਤੇ ਮਿਲਾਵਟਖੋਰਾਂ ਬਾਰੇ ਵਿਭਾਗ ਨੂੰ ਸੂਚਿਤ ਕਰਨ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *