ਪੰਜਾਬ ਵਿੱਚ ਲਗਾਤਾਰ ਹੀ ਅਪਰਾਧ ਵੱਧਦਾ ਜਾ ਰਿਹਾ ਹੈ। ਪੁਲਿਸ ਵੱਲੋਂ ਸਖਤੀ ਵਿਖਾਉਂਦੇ ਹੋਏ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀਆਂ ਕਾਬੂ ਕੀਤਾ ਗਿਆ ਹੈ। ਇਹ ਕਾਰਵਾਈ ਏਅਰਪੋਰਟ ਪੁਲਿਸ ਨੇ ਕੀਤੀ ਹੈ। ਦੱਸਿਆ ਜਾਂਦਾ ਹੈ ਕਿ ਏਅਰਪੋਰਟ ਥਾਣੇ ਦੇ ਨਜ਼ਦੀਕ 2 ਵਿਅਕਤੀਆਂ ਵੱਲੋਂ ਬੀਤੀ ਰਾਤ ਫਾਈਨੈਂਸ ਕੰਪਨੀ ਦੇ ਕਰਿੰਦਿਆਂ ਤੋਂ ਪਿਸਤੋਲ ਦੀ ਨੋਕ ਤੇ ਦੋ ਨੌਜਵਾਨਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।
ਉਸ ਮਾਮਲੇ ਵਿੱਚ ਪੁਲਿਸ ਵੱਲੋਂ ਤੇਜ਼ੀ ਦਿਖਾਉਂਦੇ ਹੋਏ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿੱਤਾ ਹੈ। ਪੁਲਿਸ ਨੇ ਦੱਸਿਆ ਕਿ ਇਹਨਾਂ ਦੋਨਾਂ ਨੌਜਵਾਨਾਂ ਵੱਲੋਂ ਹੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਨੇ ਇਹਨਾਂ ਦੋਨਾਂ ਨੂੰ ਦੋ ਪਿਸਤੋਲ ਛੇ ਜਿੰਦਾ ਰੋਂਦ ਕਾਰਤੂਸ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਦੋਵਾਂ ਨੌਜਵਾਨਾਂ ਦੀ ਪਹਿਚਾਣ ਅੰਮ੍ਰਿਤ ਪਾਲ ਸਿੰਘ ਉਰਫ ਭਾਲਾ ਅਤੇ ਅਵਤਾਰ ਸਿੰਘ ਉਰਫ ਵਿਸ਼ਾਲ ਦੇ ਰੂਪ ਵਿੱਚ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਅੰਮ੍ਰਿਤ ਪਾਲ ਸਿੰਘ ਉਰਫ ਭਾਲਾ ਤੇ ਪਹਿਲਾਂ ਵੀ ਛੇ ਮਾਮਲੇ ਦਰਜ ਹਨ ਅਤੇ ਅਵਤਾਰ ਸਿੰਘ ਉਰਫ ਵਿਸ਼ਾਲ ਤੇ ਹਜੇ ਕੋਈ ਵੀ ਮਾਮਲਾ ਦਰਜ ਨਹੀਂ ਸੀ। ਪੁਲਿਸ ਨੇ ਦੱਸਿਆ ਕਿ ਇਹਨਾਂ ਦੋਨਾਂ ਨੌਜਵਾਨਾਂ ਵੱਲੋਂ ਇਕ ਲੱਖ 30 ਹਜਾਰ ਦੇ ਕਰੀਬ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਹਨਾਂ ਦੋਨਾਂ ਵੱਲੋਂ ਪੈਸਿਆਂ ਦੀ ਖਰੀਦਦਾਰੀ ਵੀ ਕੀਤੀ ਗਈ। ਪੁਲਿਸ ਨੇ ਇਹ ਵੀ ਗੱਲ ਕਲੀਅਰ ਕੀਤੀ ਕਿ ਇਹਨਾਂ ਦੋਨਾਂ ਨੌਜਵਾਨਾਂ ਤੋਂ ਜੋ ਦੋ ਪਿਸਤੋਲ ਬਰਾਮਦ ਹੋਏ ਹੈ ਉਹ ਵੀ ਇਹਨਾਂ ਨੂੰ ਨੌਜਵਾਨਾਂ ਨੇ ਯੂਪੀ ਦੇ ਵਿੱਚੋਂ ਲਿਆਂਦੇ ਹਨ।
ਜ਼ਿਕਰ ਯੋਗ ਹੈ ਕਿ ਪੰਜਾਬ ਵਿੱਚ ਅਤੇ ਖਾਸ ਤੌਰ ਤੇ ਅੰਮ੍ਰਿਤਸਰ ਵਿੱਚ ਆਏ ਦਿਨ ਹੀ ਲੁੱਟ ਖੋਹ ਤੇ ਗੋਲੀ ਚੱਲਣ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਸਨ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਤੇ ਡੀਸੀਪੀ ਦੇ ਤਬਾਦਲੇ ਤੋਂ ਬਾਅਦ ਨਵੇਂ ਆਏ ਡੀਸੀਪੀ ਅਤੇ ਪੁਲਿਸ ਕਮਿਸ਼ਨਰ ਵੱਲੋਂ ਪੂਰੀ ਸਖਤੀ ਅੰਮ੍ਰਿਤਸਰ ਸ਼ਹਿਰ ਵਿੱਚ ਕੀਤੀ ਹੋਈ ਹੈ ਤੇ ਸਪੈਸ਼ਲ ਨਾਕੇਬੰਦੀ ਵੀ ਕੀਤੀ ਜਾ ਰਹੀ ਹੈ। ਜਿਸ ਦੇ ਚਲਦੇ ਬੀਤੀ ਰਾਤ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਨਾਂ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿੱਤਾ। ਹੁਣ ਪੁਲਿਸ ਨੇ ਇਹਨਾਂ ਵਿਰੁੱਧ ਬਣਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ।