Jalandhar ‘ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਾਂ ਦੇ ਸਾਹਮਣੇ ਪੁੱਤ ਨੂੰ ਕੁੱਟ-ਕੁੱਟ ਕੇ ਮਾਰਿਆ

ਜਲੰਧਰ ਜ਼ਿਲ੍ਹੇ ਦੇ ਨੂਰਮਹਿਲ ਇਲਾਕੇ ਵਿਚ ਪੈਂਦੇ ਬਿਲਗਾ ’ਚ ਇਕ ਨੌਜਵਾਨ ਦਾ ਬੀਤੀ ਰਾਤ ਉਸ ਦੀ ਮਾਂ ਦੇ ਸਾਹਮਣੇ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਸ ਨੂੰ ਦਿੱਤੇ ਬਿਆਨਾਂ ਅਨੁਸਾਰ ਮਹਿੰਦਰ ਕੌਰ ਪਤਨੀ ਚਰਨ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 8 ਵਜੇ ਮੈਨੂੰ ਪਤਾ ਲੱਗਿਆ ਕਿ ਮੇਰੇ ਪੁੱਤਰ ਜਗਦੀਪ ਸਿੰਘ ਜੱਗੀ ਦੀ ਸ਼ਮਸ਼ਾਨਘਾਟ ਪੱਤੀ ਬੰਗਾ ਪੁਆਦੜਾ ਰੋਡ ’ਤੇ ਕੁੱਟਮਾਰ ਕੀਤੀ ਜਾ ਰਹੀ ਹੈ ਤਾਂ ਮੈਂ ਹਰਜਿੰਦਰ ਸਿੰਘ ਨੂੰ ਨਾਲ ਲੈ ਕੇ ਜਦੋਂ ਮੌਕੇ ’ਤੇ ਪੁੱਜੀ ਤਾਂ ਮੈ ਦੇਖਿਆ ਕਿ ਜੱਗੀ ਦੇ ਸਿਰ ਵਿਚ

ਚੰਦਨ ਕੁਮਾਰ ਉਰਫ ਚਾਂਦੀ ਨੇ ਬੇਸਬਾਲ ਮਾਰਿਆ ਅਤੇ ਜੱਗੀ ਡਿੱਗ ਪਿਆ। ਇਸ ਦੌਰਾਨ ਗੁਰਪ੍ਰੀਤ, ਸਾਜਨ, ਜਸਕਰਨ ਅਤੇ ਸਾਹਿਲ ਨੇ ਵੀ ਮੇਰੇ ਪੁੱਤਰ ਦੇ ਡੰਡੇ ਮਾਰੇ। ਜੱਗੀ ਦੇ ਸਿਰ ਵਿਚ ਗੰਭੀਰ ਸੱਟਾਂ ਵੱਜਣ ਕਰਕੇ ਉਸ ਨੂੰ ਨੂਰਮਹਿਲ ਇਲਾਜ ਲਈ ਲੈ ਕੇ ਗਏ ਜਿੱਥੇ ਡਾਕਟਰਾਂ ਨੇ ਉਸ ਦੇ ਪੁੱਤਰ ਜੱਗੀ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਦੋਵੇਂ ਧਿਰਾਂ ਵਿਚਕਾਰ ਮੋਟਰਸਾਈਕਲ ਨੂੰ ਲੈ ਕੇ ਮਾਮੂਲੀ ਝਗੜਾ ਹੋਇਆ ਸੀ। ਜਦੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਤਾਂ

ਉਨ੍ਹਾਂ ਨੇ ਦੱਸਿਆ ਕਿ ਦੋ ਨੌਜਵਾਨ ਸਾਡੇ ਘਰ ਆ ਕੇ ਧਮਕੀ ਦੇ ਕੇ ਗਏ ਸੀ ਕਿ ਅਸੀਂ ਤੁਹਾਡੇ ਮੁੰਡੇ ਦਾ ਸੌਧਾ ਲਾਉਣਾ। ਉਨ੍ਹਾਂ ਕਿਹਾ ਕਿ ਸਾਡਾ ਮੁੰਡਾ ਕਿਸੇ ਨੂੰ ਵੀ ਮਾੜਾ ਚੰਗਾ ਨਹੀਂ ਬੋਲਦਾ ਸੀ। ਉਨ੍ਹਾਂ ਕਿਹਾ ਕਿ ਖੇਡਾਂ ਪ੍ਰਤੀ ਉਨ੍ਹਾਂ ਦੇ ਪੁੱਤਰ ਦਾ ਧਿਆਨ ਸੀ ਅਤੇ ਉਹ ਬੋਡੀ ਬਿਲਡਰ ਸੀ। ਪਰਿਵਾਰ ਦੀ ਮੰਗ ਹੈ ਕਿ ਜਿਨ੍ਹਾਂ ਨੇ ਸਾਡੇ ਮੁੰਡੇ ਨੂੰ ਮਾਰਿਆ ਹੈ ਉਨ੍ਹਾਂ ਉਪਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਜਦੋਂ ਇਸ ਸੰਬੰਧ ਵਿਚ ਬਿਲਗਾ ਪੁਲਸ ਨਾਲ ਗੱਲਬਾਤ ਕੀਤੀ ਤਾਂ ਸਬ ਇੰਸਪੈਕਟਰ ਅਨਬਰ ਮਸੀਹ ਨੇ ਦੱਸਿਆ ਕਿ ਪੁਲਸ ਟੀਮਾਂ ਬਣਾ ਦਿੱਤੀਆ ਗਈਆਂ ਹਨ ਜਿਨ੍ਹਾਂ ਵਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ। ਪੁਲਸ ਅਫਸਰ ਨੇ ਕਿਹਾ ਕਿ ਇਨ੍ਹਾਂ ਉਪਰ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *