ਅੰਮ੍ਰਿਤਸਰ ‘ਚ ਇਕ spa centre ‘ਤੇ ਛਾਪੇਮਾਰੀ ਕਰਦੇ ਹੋਏ ਪੁਲਸ ਨੇ 4 ਵਿਦੇਸ਼ੀ ਲੜਕੀਆਂ ਸਮੇਤ 10 ਲੜਕਿਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਰਣਜੀਤ ਐਵੇਨਿਊ ‘ਤੇ ਸਪਾ ਸੈਂਟਰ ‘ਚ ਸੈਕਸ ਰੈਕੇਟ ਚੱਲ ਰਿਹਾ ਸੀ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਛਾਪਾ ਮਾਰ ਕੇ ਸਾਰੇ ਮੁਲਜ਼ਮਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਣਜੀਤ ਐਵੇਨਿਊ ਦੀ ਪਿਜ਼ੇਰੀਆ ਮਾਰਕੀਟ ਵਿਚ ਫਰਸਟ ਕੇਅਰ ਨਾਂ ਤੋਂ ਸਪਾ ਸੈਂਟਰ ਵਿਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ
ਜਿਥੇ ਲੜਕੀਆਂ ਨੂੰ ਗਲਤ ਧੰਦੇ ਵਿਚ ਧਕੇਲਿਆ ਜਾ ਰਿਹਾ ਸੀ। ਪੁਲਸ ਰੇਡ ਵਿਚ 4 ਵਿਦੇਸ਼ੀ ਲੜਕੀਆਂ ਤੇ 2 ਇੰਡੀਅਨ ਲੜਕੀਆਂ ਨੂੰ ਕਾਬੂ ਕੀਤਾ ਹੈ। 10 ਲੋਕਾਂ ਨੂੰ ਵੀ ਕਾਬੂ ਕੀਤਾ ਹੈ। ਕੁਲ 18 ਲੋਕਾਂ ਨੂੰ ਫੜਿਆ ਹੈ। ਸਪਾ ਸੈਂਟਰ ਦਾ ਮਾਲਕ ਮਨਦੀਪ ਸਿੰਘ ਫਰਾਰ ਦੱਸਿਆ ਜਾ ਰਿਹਾ ਹੈ। ਪੁਲਸ ਨੇ ਦੱਸਿਆ ਕਿ ਇਨੋਸੈਂਟ ਲੜਕੀਆਂ ਨੂੰ ਪੈਸੇ ਦਾ ਲਾਲਚ ਦੇ ਕੇ ਇਹ ਕੰਮ ਕਰਵਾਇਆ ਜਾ ਰਿਹਾ ਸੀ। ਪੁਲਸ ਅਨੁਸਾਰ ਇਹ ਧੰਦਾ ਸਪਾ ਸੈਂਟਰ ਵਿਚ ਕਾਫੀ ਸਮੇਂ ਤੋਂ ਚੱਲ ਰਿਹਾ ਸੀ।
ਕਾਫੀ ਸ਼ਿਕਾਇਤਾਂ ਇਸ ਬਾਰੇ ਆਈਆਂ ਸਨ। ਪਹਿਲਾਂ ਵੀ ਇਕ ਰੇਡ ਕੀਤੀ ਗਈ ਸੀ ਪਰ ਉਸ ਸਮੇਂ ਕਾਮਯਾਬੀ ਨਹੀਂ ਮਿਲੀ ਸੀ ਪਰ ਹੁਣ ਇਸ ਧੰਦੇ ਦਾ ਪਰਦਾਫਾਸ਼ ਕੀਤਾ ਗਿਆ। ਪੁਲਸ ਨੇ ਕਿਹਾ ਕਿ ਜਿਹੜੇ ਵੀ ਇਸ ਤਰ੍ਹਾਂ ਦੇ ਧੰਦੇ ਕਰ ਰਹੇ ਹਨ ਜਾਂ ਕਰਵਾ ਰਹੇ ਹਨ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ