ਤਾਂਤਰਿਕ ਦੀ ਕਰਤੂਤ ਨੇ ਉਡਾਏ ਹੋਸ਼ ਕੁੜੀ ਨਾਲ ਕਰਦਾ ਸੀ ਗ਼ਲਤ ਹਰਕਤਾਂ ਅਸ਼ਲੀਲ ਵੀਡਿਓਜ਼ ਵਾਇਰਲ ਕਰਨ ਦੀ ਦਿੰਦਾ ਸੀ ਧਮਕੀ

ਥਾਣਾ ਸਦਰ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ 23 ਸਾਲਾ ਕੁੜੀ ਨੂੰ ਉਸ ਦੀਆਂ ਖਿੱਚੀਆਂ ਅਸ਼ਲੀਲ ਤਸਵੀਰਾਂ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦਾ ਡਰ ਵਿਖਾ ਕੇ ਲਗਾਤਾਰ 3 ਮਹੀਨੇ ਉਸ ਨਾਲ ਜਬਰ-ਜ਼ਿਨਾਹ ਕਰਨ ਵਾਲੇ ਇਕ ਤਾਂਤਰਿਕ ਬਾਬਾ ਨੂੰ ਥਾਣਾ ਸਦਰ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਸਦਰ ਭਰਤ ਮਸੀਹ ਨੇ ਦੱਸਿਆ ਕਿ ਮਹਿਲਾ ਪੁਲਸ ਅਧਿਕਾਰੀ ਸੰਦੀਪ ਕੌਰ ਨੇ ਪੀੜਤ ਕੁੜੀ ਦੇ ਬਿਆਨਾਂ ’ਤੇ ਮੂਲ ਰੂਪ ਨਾਲ ਬਿਹਾਰ ਦੇ ਜ਼ਿਲ੍ਹਾ ਬੇਤੀਆ ਦੇ ਰਹਿਣ ਵਾਲੇ ਮੁਲਜ਼ਮ ਤਾਂਤਰਿਕ ਬਾਬਾ ਮੰਗਲ ਯਾਦਵ ਉਰਫ਼

ਮੰਗਾ ਪੁੱਤਰ ਮਾਨਕੀ ਯਾਦਵ ਖ਼ਿਲਾਫ਼ ਥਾਣਾ ਸਦਰ ਵਿਚ ਆਈ. ਪੀ. ਸੀ. ਦੀ ਧਾਰਾ 376 ਅਤੇ 506 ਤਹਿਤ 183 ਨੰਬਰ ਐੱਫ਼. ਆਈ. ਆਰ. ਦਰਜ ਕੀਤੀ ਹੈ ਮੁਲਜ਼ਮ ਪਿੰਡ ਸਰਹਾਲੀ ਦੇ ਮੌਜੂਦਾ ਸਰਪੰਚ ਦੇ ਘਰ ਕਿਰਾਏ ’ਤੇ ਰਹਿੰਦਾ ਸੀ। ਉਸ ਨੇ ਪੀੜਤ ਕੁੜੀ ਦੇ ਪਰਿਵਾਰ ਨੂੰ ਆਪਣੇ ਝਾਂਸੇ ਵਿਚ ਲੈ ਕੇ ਕੁੜੀ ਨਾਲ ਨਜ਼ਦੀਕੀਆਂ ਵਧਾਈਆਂ ਅਤੇ ਬਾਅਦ ਵਿਚ ਆਪਣੇ ਮੋਬਾਇਲ ਫੋਨ ਵਿਚ ਉਸ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੇ ਉਸ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਕਿ ਜੇਕਰ ਉਸ ਨੇ ਕਿਸੇ ਨੂੰ ਕੁਝ ਦੱਸਿਆ ਤਾਂ

ਉਹ ਇਨ੍ਹਾਂ ਤਸਵੀਰਾਂ ਨੂੰ ਵਾਇਰਲ ਕਰਕੇ ਉਸ ਨੂੰ ਬਦਨਾਮ ਕਰ ਦੇਵੇਗਾ। ਇਸੇ ਡਰ ਕਾਰਨ ਕੁੜੀ 3 ਮਹੀਨੇ ਉਸ ਦੀ ਹਵਸ ਦਾ ਸ਼ਿਕਾਰ ਹੁੰਦੀ ਰਹੀ। ਉਸ ਦੇ ਵਧਦੇ ਅੱਤਿਆਚਾਰ ਨੂੰ ਵੇਖਦਿਆਂ ਉਸ ਨੇ ਆਪਣੀ ਸਾਰੀ ਕਹਾਣੀ ਆਪਣੇ ਪਰਿਵਾਰ ਵਾਲਿਆਂ ਨੂੰ ਦੱਸ ਦਿੱਤੀ, ਜਿਸ ਤੋਂ ਬਾਅਦ ਉਹ ਉਸ ਨੂੰ ਤਾਂਤਰਿਕ ਬਾਬਾ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਪੁਲਸ ਸਟੇਸ਼ਨ ਲੈ ਆਏ। ਇੰਸ. ਭਰਤ ਮਸੀਹ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਲੈ ਕੇ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ