ਵੱਡੀ ਨਦੀ ਚ ਮਾਰੀ ਛਾਲ ਭੱਜੇ ਆਉਂਦੇ ਮੁੰਡਿਆਂ

ਨਸ਼ਾਮੁਕਤੀ ਕੇਂਦਰ ਵਿਚੋਂ ਭੱਜੇ ਪੰਜ ਨੌਜਵਾਨਾਂ ਨੇ ਸਨੌਰੀ ਅੱਡੇ ਕੋਲ ਵੱਡੀ ਨਦੀ ਵਿਚ ਛਾਲ ਮਾਰ ਦਿੱਤੀ ਜਿਨ੍ਹਾਂ ਵਿਚੋਂ ਦੋ ਦੀ ਮੌਤ ਹੋ ਗਈ। ਨਸ਼ਾ ਮੁਕਤੀ ਕੇਂਦਰ ਦੇ ਸਟਾਫ ਵੱਲੋਂ ਇਨ੍ਹਾਂ ਨੌਜਵਾਨਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ। ਖ਼ੁਦ ਨੂੰ ਘੇਰਾ ਪੈਂਦਾ ਦੇਖ ਨੌਜਵਾਨਾਂ ਨੇ ਨਦੀ ਵਿਚ ਛਾਲ ਮਾਰ ਦਿੱਤੀ ਜਿਨ੍ਹਾਂ ਵਿਚੋਂ ਇਕ ਤੈਰ ਕੇ ਨਦੀ ਦੇ ਦੂਸਰੇ ਪਾਸੇ ਪੁੱਜ ਗਿਆ ਤੇ ਦੋ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢ ਕੇ ਬਚਾਅ ਲਿਆ ਗਿਆ।

ਸੂਚਨਾ ਮਿਲਦੇ ਹੀ ਗੋਤਾਖੋਰ ਆਸ਼ੂ ਮਲਿਕ ਤੇ ਸ਼ੰਕਰ ਭਾਰਦਵਾਜ ਨੇ ਟੀਮ ਸਮੇਤ ਮੌਕੇ ’ਤੇ ਪੁੱਜ ਕੇ ਲਾਸ਼ਾਂ ਨੂੰ ਨਦੀ ’ਚੋਂ ਕੱਢਿਆ। ਘਟਨਾ ਸੋਮਵਾਰ ਸ਼ਾਮ ਛੇ ਵਜੇ ਤੋਂ ਬਾਅਦ ਦੀ ਹੈ ਪਰ ਹਾਲੇ ਤਕ ਮਰਨ ਵਾਲਿਆਂ ਦੀ ਪਛਾਣ ਨਹੀਂ ਹੋ ਸਕੀ ਤੇ ਇਨ੍ਹਾਂ ਦਾ ਪਿੱਛਾ ਕਰ ਰਹੇ ਕੇਂਦਰ ਦਾ ਸਟਾਫ ਮੌਕੇ ਤੋਂ ਫ਼ਰਾਰ ਹੋ ਗਿਆ। ਕੋਤਵਾਲੀ ਪੁਲਿਸ ਨੇ ਲਾਸ਼ਾਂ ਕਬਜ਼ੇ ਵਿਚ ਲੈਣ ਤੋਂ ਬਾਅਦ ਰਜਿੰਦਰਾ ਹਸਪਤਾਲ ਭਿਜਵਾ ਦਿੱਤਾ ਹੈ। ਮਰਨ ਵਾਲਿਆਂ ਦੀ ਉਮਰ 25 ਤੋਂ 30 ਸਾਲ ਦੇ ਵਿਚਕਾਰ ਲੱਗ ਰਹੀ ਹੈ।

ਮੌਕੇ ’ਤੇ ਮੌਜੂਦ ਕੌਸ਼ਲ ਤੇ ਆਸ਼ੂ ਨਾਮਕ ਨੌਜਵਾਨਾਂ ਨੇ ਦੱਸਿਆ ਕਿ ਪੰਜ ਨੌਜਵਾਨ ਘਲੋੜੀ ਗੇਟ ਵੱਲੋਂ ਵੱਡੀ ਨਦੀ ਕੋਲ ਭੱਜ ਰਹੇ ਸਨ। ਇਨ੍ਹਾਂ ਦਾ ਪਿੱਛਾ ਤਿੰਨ ਕਾਰ ਵੱਲੋਂ ਕੀਤਾ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਪੰਜ ਨੌਜਵਾਨ ਨਸ਼ਾਮੁਕਤੀ ਕੇਂਦਰ ਵਿਚੋਂ ਭੱਜੇ ਸੀ ਜਿਨ੍ਹਾਂ ਨੂੰ ਫੜਨ ਲਈ ਤਿੰਨ ਕਾਰਾਂ ਵਿਚ ਸਵਾਰ ਲੋਕ ਪਿੱਛਾ ਕਰ ਰਹੇ ਸਨ। ਪੰਜੇ ਨੌਜਵਾਨਾਂ ਨੇ ਵੱਡੀ ਨਦੀ ਵਿਚ ਛਾਲ ਮਾਰ ਦਿੱਤੀ ਅਤੇ ਇਕ ਨੌਜਵਾਨ ਤੈਰ ਕੇ ਦੂਸਰੇ ਕੰਢੇ ਪਹੁੰਚ ਗਿਆ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *