ਸਕੂਲੋਂ ਪਰਤ ਰਹੀ ਵਿਦਿਆਰਥਣ ਦਾ ਖਿੱਚਿਆ ਦੁਪੱਟਾ, ਡਿੱਗਣ ਕਾਰਨ ਮੌਤ, ਪੁਲਿਸ ਨੇ Encounter ‘ਚ

ਉੱਤਰ ਪ੍ਰਦੇਸ਼ ਦੇ ਅੰਬੇਡਕਰਨਗਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਮੁਲਜ਼ਮ ਪੁਲਿਸ ਦੀ ਰਾਈਫ਼ਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ।ਇਨ੍ਹਾਂ ਬਾਈਕ ਸਵਾਰਾਂ ਨੇ ਸਾਈਕਲ ਉਤੇ ਜਾ ਰਹੀ ਵਿਦਿਆਰਥਣ ਦਾ ਦੁਪੱਟਾ ਖਿੱਚ ਲਿਆ ਸੀ, ਜਿਸ ਕਾਰਨ ਉਹ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਜ਼ਮੀਨ ‘ਤੇ ਡਿੱਗ ਗਈ। ਇਸ ਦੌਰਾਨ ਪਿੱਛੇ ਤੋਂ ਆ ਰਹੇ ਇਕ ਹੋਰ ਮੋਟਰਸਾਈਕਲ ਨਾਲ ਟਕਰਾ ਗਈ। ਵਿਦਿਆਰਥਣ ਦੀ ਮੌਤ ਤੋਂ ਬਾਅਦ ਤਿੰਨਾਂ ਮੁਲਜ਼ਮਾਂ ਨੇ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਕੀਤੀ।ਦੱਸਿਆ ਗਿਆ ਹੈ ਕਿ ਫੜੇ ਗਏ ਮੁਲਜ਼ਮਾਂ ਨੇ ਪੁਲਿਸ ਮੁਲਾਜ਼ਮ ਦੀਆਂ ਬੰਦੂਕਾਂ ਖੋਹਣ ਦੀ ਕੋਸ਼ਿਸ਼ ਵੀ ਕੀਤੀ ਅਤੇ ਗੋਲੀਆਂ ਵੀ ਚਲਾਈਆਂ। ਇਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ‘ਚ ਸ਼ਾਹਬਾਜ਼ ਅਤੇ ਫੈਜ਼ਲ ਦੀਆਂ ਲੱਤਾਂ ‘ਚ ਗੋਲੀ ਲੱਗ ਗਈ, ਜਦਕਿ ਤੀਜੇ ਦੋਸ਼ੀ ਦੀ ਦੌੜਦੇ ਸਮੇਂ ਡਿੱਗਣ ਕਾਰਨ ਲੱਤ ਟੁੱਟ ਗਈ।

ਦਰਅਸਲ, 15 ਸਤੰਬਰ ਨੂੰ ਸਾਈਕਲ ਉਤੇ ਸਕੂਲੋਂ ਪਰਤ ਰਹੀ 11ਵੀਂ ਜਮਾਤ ‘ਚ ਪੜ੍ਹਦੀ ਇਕ ਵਿਦਿਆਰਥਣ ਦਾ ਇਨ੍ਹਾਂ ਸ਼ਰਾਰਤੀ ਅਨਸਰਾਂ ਨੇ ਦੁਪੱਟਾ ਖਿੱਚ ਲਿਆ ਸੀ। ਇਸ ਕਾਰਨ ਉਹ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਸਾਈਕਲ ਸਮੇਤ ਸੜਕ ਦੇ ਵਿਚਕਾਰ ਡਿੱਗ ਗਈ। ਇਸ ਤੋਂ ਬਾਅਦ ਪਿੱਛੇ ਤੋਂ ਆ ਰਹੀ ਇੱਕ ਬਾਈਕ ਨੇ ਵਿਦਿਆਰਥਣ ਨੂੰ ਕੁਚਲ ਦਿੱਤਾ। ਇਸ ਘਟਨਾ ਵਿੱਚ ਵਿਦਿਆਰਥਣ ਦੀ ਮੌਤ ਹੋ ਗਈ ਸੀ,ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਬਾਇਓਲੋਜੀ ਦੀ ਵਿਦਿਆਰਥਣ ਸੀ ਅਤੇ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਸੀ। ਉਸ ਦਾ ਸੁਪਨਾ ਡਾਕਟਰ ਬਣਨ ਦਾ ਸੀ।

ਘਟਨਾ ਬਾਰੇ ਅੰਬੇਦਕਰ ਨਗਰ ਦੇ ਐੱਸਪੀ ਅਜੀਤ ਸਿਨਹਾ ਨੇ ਦੱਸਿਆ ਕਿ ਵਿਦਿਆਰਥਣ ‘ਤੇ ਹਮਲੇ ਦੇ ਦੋਸ਼ੀ ਸ਼ਾਹਬਾਜ਼ ਅਤੇ ਫੈਜ਼ਲ ਨੂੰ ਉਸ ਸਮੇਂ ਪੁਲਿਸ ਮੁਕਾਬਲੇ ‘ਚ ਲੱਤ ‘ਚ ਗੋਲੀ ਲੱਗੀ ਹੈ, ਜਦੋਂ ਉਹ ਮੈਡੀਕਲ ਦੌਰਾਨ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ।ਤੀਜੇ ਦੋਸ਼ੀ ਦੀ ਲੱਤ ਟੁੱਟ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਆਈਪੀਸੀ ਦੀ ਧਾਰਾ 302 ਦੇ ਨਾਲ-ਨਾਲ ਪੋਕਸੋ ਐਕਟ ਤਹਿਤ ਵੀ ਕੇਸ ਦਰਜ ਕੀਤਾ ਗਿਆ ਹੈ। ਲੜਕੀ ਦੀ ਮੌਤ ਤੋਂ ਬਾਅਦ ਐੱਸਪੀ ਨੇ ਹੰਸਵਰ ਥਾਣਾ ਇੰਚਾਰਜ ਨੂੰ ਲਾਪਰਵਾਹੀ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ।

Leave a Reply

Your email address will not be published. Required fields are marked *