ਪਰਿਵਾਰ ਵਲੋਂ ਲੱਖਾਂ ਰੁਪਏ ਲਾ ਕੇ, ਅਮਰੀਕਾ ਭੇਜੇ ਇਕ-ਲੌਤੇ ਪੁੱਤਰ ਨੇ ਤਿਆਗੇ ਪ੍ਰਾਣ,ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿਚ

ਪੰਜਾਬ ਅਤੇ ਪੰਜਾਬੀ ਭਾਈਚਾਰੇ ਲਈ ਅਮਰੀਕਾ ਤੋਂ ਇੱਕ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਆਪਣੇ ਚੰਗੇ ਭਵਿੱਖ ਅਤੇ ਰੋਜੀ ਰੋਟੀ ਕਮਾਉਣ ਲਈ ਵਿਦੇਸ਼ ਗਏ ਇੱਕ ਨੌਜਵਾਨ ਦੀ ਮੌ-ਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇਹਾਤ ਦੇ ਆਦਮਪੁਰ ਥਾਣਾ ਅਧੀਨ ਪੈਂਦੇ ਪਿੰਡ ਪਧਿਆਣਾ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌ-ਰਾ ਪੈਣ ਨਾਲ ਮੌ-ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ 6 ਮਹੀਨੇ ਪਹਿਲਾਂ ਪਿੰਡ ਪਧਿਆਣਾ ਦੇ ਦਮਨਜੋਤ ਸਿੰਘ ਪੁੱਤਰ ਬਲਜੀਤ ਸਿੰਘ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ 40 ਲੱਖ ਰੁਪਏ ਲਗਾ ਕੇ ਰੋਜ਼ਗਾਰ ਲਈ ਅਮਰੀਕਾ ਭੇਜਿਆ ਸੀ।

ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਰੀਕਾ ਤੋਂ ਫੋਨ ਆਇਆ ਸੀ ਕਿ ਉਨ੍ਹਾਂ ਦੇ ਪੁੱਤਰ ਦੀ ਦਿਲ ਦਾ ਦੌ-ਰਾ ਪੈਣ ਕਾਰਨ ਮੌ-ਤ ਹੋ ਗਈ ਹੈ। ਦਮਨਜੋਤ ਸਿੰਘ ਦੀ ਮੌ-ਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ਅਤੇ ਪਿੰਡ ਦੇ ਲੋਕਾਂ ਦੇ ਨਾਲ-ਨਾਲ ਰਿਸ਼ਤੇਦਾਰ ਵੀ ਦਮਨਜੋਤ ਸਿੰਘ ਦੇ ਘਰ ਪੁੱਜਣੇ ਸ਼ੁਰੂ ਹੋ ਗਏ। ਪਿੰਡ ਦੇ ਨੰਬਰਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਦਮਨਜੋਤ ਸਿੰਘ ਪਰਿਵਾਰ ਦਾ ਇਕ-ਲੌਤਾ ਪੁੱਤਰ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦਮਨਜੋਤ ਸਿੰਘ ਦੀ ਦੇਹ ਅਮਰੀਕਾ ਤੋਂ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਵਿੱਚ ਰਿਸ਼ਤੇਦਾਰਾਂ ਅਤੇ ਭਾਰਤ ਵਿੱਚ ਅਮਰੀਕੀ ਦੂਤਾਵਾਸ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੇ ਸਰਕਾਰ ਨੂੰ ਮਦਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਟੇ ਨੂੰ ਕਦੇ ਕੋਈ ਵੱਡੀ ਬਿਮਾਰੀ ਨਹੀਂ ਸੀ ਹੋਈ ਪਰ ਉਨ੍ਹਾਂ ਦੀਆਂ ਸਾਰੀਆਂ ਖੁਸ਼ੀਆਂ ਇਸ ਇੱਕ ਹੀ ਝਟਕੇ ਨੇ ਖੋਹ ਲਈਆਂ ਹਨ