ਮਾਂ ਅਤੇ ਧੀ ਉਤੇ, ਅਣਪਛਾਤੇ ਦੋਸ਼ੀਆਂ ਨੇ ਕੀਤੇ ਫਾਇਰ, ਦੋਵਾਂ ਨੇ ਮੌਕੇ ਤੇ ਤਿਆਗੇ ਪ੍ਰਾਣ, ਮੁੱਢਲੀ ਜਾਂਚ ਵਿਚ, ਪਰਿਵਾਰ ਨੇ ਦੱਸਿਆ ਇਹ ਕਾਰਨ

ਪੰਜਾਬ ਵਿਚ ਜਲੰਧਰ ਦੇ ਪਤਾਰਾ ਇਲਾਕੇ ਦੇ ਵਿਚ ਪੈਂਦੇ ਪਿੰਡ ਭੁਜਵਾਲ ਦੇ ਨਾਲ ਲੱਗਦੇ ਅਮਰ ਨਗਰ ਵਿਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਮਾਂ ਅਤੇ ਧੀ ਦਾ ਗੋ-ਲੀ ਮਾ-ਰ ਕੇ ਕ-ਤ-ਲ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਅਮਰੀਕਾ ਰਹਿੰਦੇ ਜਵਾਈ ਉਤੇ ਕ-ਤ-ਲਾਂ ਦਾ ਦੋਸ਼ ਲਾਇਆ ਹੈ। ਇਸ ਘ-ਟ-ਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਡਰ ਦਾ ਮਾਹੌਲ ਬਣ ਗਿਆ। ਸੂਚਨਾ ਮਿਲਣ ਉਤੇ ਜਲੰਧਰ ਦੇਹਾਤ ਦੇ ਐਸ.ਐਸ.ਪੀ. ਮੁਖਵਿੰਦਰ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਟੀਮ ਜਾਂਚ ਲਈ ਮੌਕੇ ਉਤੇ ਪਹੁੰਚ ਗਈ ਸੀ। ਮ੍ਰਿਤਕਾਂ ਦੀ ਪਹਿਚਾਣ ਰਣਜੀਤ ਕੌਰ (ਮਾਂ) ਪੁੱਤਰੀ ਗੁਰਪ੍ਰੀਤ ਕੌਰ ਵਾਸੀ ਅਮਰ ਨਗਰ ਦੇ ਰੂਪ ਵਜੋਂ ਹੋਈ ਹੈ।

ਦੇਹ ਨੂੰ ਪੈਟਰੋਲ ਪਾ ਕੇ ਜਲਾ-ਇਆ

ਜਦੋਂ ਕਿ ਪੁਲਿਸ ਨੇ ਮ੍ਰਿਤਕ ਦੇ ਪਿਤਾ ਜਗਤਾਰ ਦੇ ਬਿਆਨਾਂ ਦੇ ਆਧਾਰ ਉਤੇ ਕ-ਤ-ਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘ-ਟ-ਨਾ ਮੰਗਲਵਾਰ ਸਵੇਰੇ ਵਾਪਰੀ ਹੈ। ਜਦੋਂ ਅਣਪਛਾਤੇ ਹਮ-ਲਾਵ-ਰਾਂ ਨੇ ਆ ਕੇ ਜਗਤਾਰ ਸਿੰਘ ਦੀ ਪਤਨੀ ਅਤੇ ਉਸ ਦੀ ਬੇਟੀ ਨੂੰ ਗੋ-ਲੀ ਮਾ-ਰ ਦਿੱਤੀ। ਇਸ ਘ-ਟ-ਨਾ ਵਿਚ ਦੋਵਾਂ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਵਲੋਂ ਪੈਟਰੋਲ ਪਾ ਕੇ ਦੇਹ ਨੂੰ ਜਲਾ-ਇਆ ਗਿਆ ਹੈ। ਇਸ ਦੇ ਨਾਲ ਹੀ ਪਰਿਵਾਰ ਵਾਲਿਆਂ ਮੁਤਾਬਕ ਲੜਕੀ ਦਾ ਵਿਆਹ ਕਰੀਬ 4 ਸਾਲ ਪਹਿਲਾਂ ਹੋਇਆ ਸੀ। ਜਿਸ ਤੋਂ ਬਾਅਦ ਦੋਵਾਂ ਵਿਚਾਲੇ ਝ-ਗ-ੜਾ ਸ਼ੁਰੂ ਹੋ ਗਿਆ। ਦੋਵਾਂ ਦਾ ਇੱਕ ਬੱਚਾ ਵੀ ਹੈ।

CCTV ਵਿੱਚ ਕੈਦ ਹੋਏ ਦੋ ਮੋਟਰਸਾਈਕਲ ਸਵਾਰ

ਜਗਤਾਰ ਸਿੰਘ ਨੇ ਦੋਸ਼ ਲਾਇਆ ਹੈ ਕਿ ਦੋਸ਼ੀਆਂ ਨੇ ਜਾਣ ਤੋਂ ਪਹਿਲਾਂ ਉਸ ਦੀ ਪਤਨੀ ਦੀ ਦੇਹ ਨੂੰ ਅੱਗ ਲਾ ਕੇ ਸਾੜਨ ਦੀ ਕੋਸ਼ਿਸ਼ ਵੀ ਕੀਤੀ। ਉਸ ਨੇ ਇਹ ਵੀ ਦੋਸ਼ ਲਾਇਆ ਹੈ ਕਿ ਇਹ ਹ-ਮ-ਲਾ ਉਸ ਦੇ ਅਮਰੀਕਾ ਰਹਿੰਦੇ ਜਵਾਈ ਵਲੋਂ ਕਰਵਾਇਆ ਗਿਆ ਹੈ। ਜਿਸ ਨੂੰ ਲੈ ਕੇ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਫਿਲਹਾਲ ਪੁਲਿਸ ਨੇ ਇਲਾਕੇ ਦੇ CCTV ਕੈਮਰੇ ਆਪਣੇ ਕਬਜ਼ੇ ਵਿੱਚ ਲੈ ਲਏ ਹਨ ਤਾਂ ਕਿ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਪਹਿਚਾਣ ਕੀਤੀ ਜਾ ਸਕੇ।