ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਆਸਾ ਬੁੱਟਰ ਵਿਖੇ ਵਾਪਰੀ ਘਟਨਾ ਵਿੱਚ ਪਤੀ ਵੱਲੋਂ ਪਤਨੀ ਅਤੇ ਸਾਲੀ ਦਾ ਕਤਲ ਕਰ ਦਿੱਤਾ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਪਤੀ ਕਥਿਤ ਤੌਰ ਉੱਤੇ ਆਪਣੀ ਪਤਨੀ ਅਤੇ ਸਾਲੀ ਦੇ ਚਰਿੱਤਰ ਉੱਤੇ ਸ਼ੱਕ ਕਰਦਾ ਸੀ, ਜਿਸਦੇ ਚਲਦਿਆਂ ਉਸਨੇ ਇਸ ਘਟਨਾ ਨੂੰ ਅੰਜਾਮ ਦਿੱਤਾ 8 ਸਾਲ ਪਹਿਲਾਂ ਹੋਇਆ ਸੀ ਵਿਆਹ : ਮਿਲੀ ਜਾਣਕਾਰੀ ਅਨੁਸਾਰ ਕਰੀਬ 8 ਸਾਲ ਪਹਿਲਾ ਬਲਜਿੰਦਰ ਸਿੰਘ ਵਾਸੀ ਆਸਾਬੁੱਟਰ ਦਾ ਵਿਆਹ ਸੰਦੀਪ ਕੌਰ ਨਾਲ ਹੋਇਆ।
ਇਹਨਾਂ ਦੇ ਤਿੰਨ ਬੱਚੇ ਹਨ। ਸੰਦੀਪ ਕੌਰ ਅਤੇ ਬਲਜਿੰਦਰ ਸਿੰਘ ਪਿੰਡ ਆਸਾ ਬੁੱਟਰ ਵਿਖੇ ਹੀ ਆਪਣੇ ਘਰ ਵਿਚ ਰਹਿ ਰਹੇ ਸਨ ਅਤੇ ਇਸਦੀ ਸਾਲੀ ਕੋਮਲਪ੍ਰੀਤ ਕੌਰ ਵੀ ਇਹਨਾਂ ਕੋਲ ਹੀ ਰਹਿ ਕੇ ਪੜ੍ਹਾਈ ਕਰ ਰਹੀ ਸੀ। ਬਲਜਿੰਦਰ ਸਿੰਘ ਪਿੰਡ ਵਿਚ ਹੀ ਕੰਮ ਕਰਦਾ ਸੀ। ਉਸਨੇ ਅੱਜ ਬਾਅਦ ਦੁਪਹਿਰ ਆਪਣੀ ਪਤਨੀ ਅਤੇ ਸਾਲੀ ਦਾ ਘਰ ਵਿਚ ਹੀ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਪਤਨੀ ਅਤੇ ਦੇ ਸਿਰ ਵਿਚ ਡੰਡੇ ਮਾਰ-ਮਾਰ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ।
ਪਿੰਡ ਵਿਚ ਇੱਕੋ ਸਮੇਂ ਹੋਏ ਦੋ ਕਤਲਾਂ ਕਾਰਨ ਸਹਿਮ ਦਾ ਮਾਹੌਲ ਹੈ। ਫਿਲਹਾਲ ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਥਾਣਾ ਕੋਟਭਾਈ ਪੁਲਿਸ ਮੌਕੇ ਉੱਤੇ ਪਹੁੰਚੀ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਏਐਸਆਈ ਜਗਦੀਸ਼ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਸੂਚਨਾ ਮਿਲੀ ਕਿ ਪਿੰਡ ਆਸਾ ਬੁੱਟਰ ਵਿਚ ਸੰਦੀਪ ਕੌਰ ਅਤੇ ਕੋਮਲਜੀਤ ਕੌਰ ਦਾ ਕਤਲ ਹੋਇਆ ਹੈ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿਚ ਲੈ ਲਿਆ ਹੈੈ ਅਤੇ ਬਿਆਨਾਂ ਦੇ ਅਧਾਰ ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ