ਜਲੰਧਰ ਰਾਮਾਮੰਡੀ ਦੇ ਦਕੋਹਾ ਫਾਟਕ ਨੇੜੇ ਕੁਝ ਸਮਾਂ ਪਹਿਲਾਂ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਦਰਅਸਲ ਅੱਜ ਦੇਰ ਸ਼ਾਮ ਨੌਜਵਾਨ ਨੂੰ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ‘ਚ ਨੌਜਵਾਨ ਦੀ ਪਿੱਠ ‘ਤੇ ਦੋ ਗੋਲੀਆਂ ਲੱਗੀਆਂ ਹਨ। ਜਿਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ‘ਚ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
ਦੱਸ ਦਈਏ ਕਿ ਰਾਤ ਹੁੰਦੇ ਹੀ ਜਲੰਧਰ ਦੇ ਦਕੋਹ ਇਲਾਕੇ ‘ਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਪਹਿਲਾਂ ਤਾਂ ਇਲਾਕਾ ਨਿਵਾਸੀਆਂ ਨੇ ਸਮਝਿਆ ਕਿ ਪਟਾਕੇ ਫੂਕੇ ਗਏ ਹਨ ਪਰ ਕੁਝ ਸਮੇਂ ਬਾਅਦ ਦੋ ਲੜਕੇ ਬੁਰੀ ਤਰ੍ਹਾਂ ਜ਼ਖਮੀ ਹੋਏ ਦੇਖ ਕੇ ਇਲਾਕੇ ਵਿਚ ਹਫੜਾ-ਦਫੜੀ ਮਚ ਗਈ।ਦੱਸਿਆ ਜਾ ਰਿਹਾ ਹੈ ਕਿ ਗੋਲੀ ਆਲੂ ਨਾਮ ਦੇ ਨੌਜਵਾਨ ਦੇ ਸਰੀਰ ‘ਚ ਡੂੰਘਾਈ ‘ਚ ਵੜ ਗਈ ਸੀ, ਜਿਸ ਤੋਂ ਬਾਅਦ ਹੁਣ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਇਸ ਘਟਨਾ ਤੋਂ ਬਾਅਦ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਸੜਕ ਜਾਮ ਕਰ ਕੇ ਧਰਨਾ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀ ਨੌਜਵਾਨ ’ਤੇ ਦੋ ਦਿਨ ਪਹਿਲਾਂ ਵੀ ਹਮਲਾ ਹੋਇਆ ਸੀ। ਜਿਸ ਦੀ ਸ਼ਿਕਾਇਤ ਸੂਰਿਆ ਐਨਕਲੇਵ ਥਾਣੇ ਵਿੱਚ ਕੀਤੀ ਗਈ। ਇਸ ਘਟਨਾ ਦੇ ਦੋ ਦਿਨ ਬਾਅਦ ਅੱਜ ਫਿਰ ਹਮਲਾਵਰਾਂ ਨੇ ਨੌਜਵਾਨ ‘ਤੇ ਹਮਲਾ ਕਰ ਦਿੱਤਾ।ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਮੌਕੇ ਤੋਂ ਦੋ ਗੋਲੀਆਂ ਦੇ ਖੋਲ ਬਰਾਮਦ ਕੀਤੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੱਟ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਦੂਜਾ ਲੜਕਾ ਅਜੇ ਜ਼ਖਮੀ ਹੈ ਅਤੇ ਭੈਣ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ