ਵਿਆਹ ਚ ਆਏ ਲੋਕਾਂ ਨੇ ਦੱਸਿਆ ਕਿੰਝ ਹੋਇਆ ..

ਪੰਜਾਬ ਦੇ ਅੰਮ੍ਰਿਤਸਰ ‘ਚ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਪਿੰਡ ਪੰਧੇਰ ਕਲਾ ਵਿਚ ਇੱਕ ਨੌਜਵਾਨ ਨੇ ਆਪਣੇ ਹੀ ਮਾਂ-ਬਾਪ ਦੀ ਜਾਨ ਲੈ ਲਈ ਹੈ। ਦੱਸਿਆ ਜਾ ਰਿਹਾ ਹੈ ਮਾਪਿਆਂ ਨੇ ਪੁੱਤ ਨੂੰ ਸ਼ਰਾਬ ਪੀ ਕੇ ਵਿਆਹ ਵਿੱਚ ਜਾਣ ‘ਤੋਂ ਰੋਕਿਆ ਸੀ, ਇਸ ਕਾਰਨ ਗੁੱਸੇ ‘ਚ ਆ ਕੇ ਨੌਜਵਾਨ ਨੇ ਮਾਂ-ਪਿਓ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਘਟਨਾ ਅੰਮ੍ਰਿਤਸਰ ਦੇ ਮਜੀਠਾ ‘ਚ ਪੈਂਦੇ ਪਿੰਡ ਪੰਧੇਰ ਕਲਾਂ ਦੀ ਹੈ। ਪਿੰਡ ਵਿੱਚ ਹੀ ਇੱਕ ਨੌਜਵਾਨ ਦੇ ਵਿਆਹ ਦੀ ਰਸਮ ਚੱਲ ਰਹੀ ਸੀ। ਦੇਰ ਰਾਤ ਪਿੰਡ ਵਿੱਚ ਜਾਗੋ ਕੱਢੀ ਜਾ ਰਹੀ ਸੀ। ਇਸੇ ਦੌਰਾਨ ਪ੍ਰਿਤਪਾਲ ਸਿੰਘ ਨਾਂ ਦਾ ਨੌਜਵਾਨ ਸ਼ਰਾਬ ਪੀ ਕੇ ਘਰ ਆਇਆ। ਇਹ ਦੇਖ ਕੇ ਮਾਪੇ ਗੁੱਸੇ ‘ਚ ਆ ਗਏ। ਉਹ ਫਿਰ ਜਾਗੋ ਕੋਲ ਜਾਣ ਦੀ ਜ਼ਿੱਦ ਕਰਨ ਲੱਗਾ। ਪਰ ਉਸਦੇ ਮਾਪਿਆਂ ਨੇ ਉਸਨੂੰ ਜਾਣ ਤੋਂ ਰੋਕ ਦਿੱਤਾ।

ਇਸ ਗੱਲ ਨੂੰ ਲੈ ਕੇ ਉਨ੍ਹਾਂ ‘ਚ ਬਹਿਸ ਸ਼ੁਰੂ ਹੋ ਗਈ। ਗੁੱਸੇ ‘ਚ ਆਏ ਪੁੱਤਰ ਪ੍ਰਿਤਪਾਲ ਸਿੰਘ ਨੇ ਆਪਣੇ ਮਾਤਾ-ਪਿਤਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਮੀਤ ਸਿੰਘ ਅਤੇ ਕੁਲਵਿੰਦਰ ਕੌਰ ਉਮਰ ਕਰੀਬ 70 ਸਾਲ ਵਜੋਂ ਹੋਈ ਹੈ। ਦੋਹਰੇ ਕਤਲ ਕਾਰਨ ਇਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *