ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਦਾ ਸਮਰਥਨ ਕਰਦਿਆਂ ਬਾਪੂ ਸੂਰਤ ਸਿੰਘ ਵੱਲੋਂ ਵੀ ਪ੍ਰੋਫਾਰਮਾ ਭਰਿਆ ਗਿਆ। ਬਾਪੂ ਸੂਰਤ ਸਿੰਘ ਪਿਛਲੇ ਲੰਮੇ ਅਰਸੇ ਤੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਲੁਧਿਆਣਾ ਸਥਿਤ ਇਕ ਹਸਪਤਾਲ ਵਿਚ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ, ਜਿਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕ ਲਹਿਰ ਸਿਰਜਣ ਵਾਸਤੇ ਆਰੰਭੀ ਗਈ ਦਸਤਖ਼ਤੀ ਮੁਹਿੰਮ ਦੀ ਸ਼ਲਾਘਾ ਕੀਤੀ।ਇਸ ਮੌਕੇ ਉਨ੍ਹਾਂ ਪ੍ਰੋਫਾਰਮਾ ਭਰਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਉਤਸ਼ਾਹ ਨਾਲ ਹਿੱਸਾ ਲੈਣ। ਬਾਪੂ ਸੂਰਤ ਸਿੰਘ ਨੇ ਕਿਹਾ ਕਿ ਉਹ ਵੱਡੀ ਗਿਣਤੀ ਵਿਚ ਪ੍ਰੋਫਾਰਮੇ ਭਰ ਕੇ ਸ਼੍ਰੋਮਣੀ ਕਮੇਟੀ ਪਾਸ ਪਹੁੰਚਾਉਣ ਲਈ ਵੀ ਕਾਰਜ ਕਰਨਗੇ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਪੂਰੀ ਸਿੱਖ ਕੌਮ ਦਾ ਮਾਮਲਾ ਹੈ ਅਤੇ ਇਸ ਸਬੰਧ ਵਿਚ ਸੰਘਰਸ਼ ਕਰਨ ਵਾਲੇ ਹਰ ਇਕ ਦਾ ਉਹ ਸਤਿਕਾਰ ਕਰਦੇ ਹਨ। ਬਾਪੂ ਸੂਰਤ ਸਿੰਘ ਵੱਲੋਂ ਵੀ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਕਰੜਾ ਸੰਘਰਸ਼ ਕੀਤਾ ਗਿਆ ਹੈ, ਜੋ ਸਭ ਲਈ ਪ੍ਰੇਰਣਾ ਸਰੋਤ ਹੈ।ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੰਡੀਗੜ੍ਹ ਦੇ ਮਟਕਾ ਚੌਕ ’ਤੇ ਪਿਛਲੇ ਪੰਜ ਕੁ ਮਹੀਨੇ ਤੋਂ ਬਾਬਾ ਲਾਭ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਪੱਕੇ ਮੋਰਚੇ ਨੂੰ ਚੁੱਕਣ ਲਈ ਪੁਲੀਸ ਨੇ ਕਈ ਵਾਰ ਕੋਸ਼ਿਸ਼ਾਂ ਕੀਤੀਆਂ ਪਰ ਕਾਮਯਾਬ ਨਾ ਹੋ ਸਕੀ। ਅਖੀਰ ਪੁਲੀਸ ਨੇ ਰਾਤ ਨੂੰ ਮਟਕਾ ਚੌਕ ’ਤੇ ਬਾਬਾ ਲਾਭ ਸਿੰਘ ਦੇ ਟੈਂਟ ਵਿੱਚ ਕਿਸੇ ਨੂੰ ਨਾ ਠਹਿਰਣ ਦੀ ਹਦਾਇਤ ਕੀਤੀ ਸੀ ਜਿਸ ਕਾਰਨ ਖਾਲੀ ਰਹਿੰਦੇ ਤੰਬੂ ਵਿੱਚੋਂ ਲੰਗਰ ਦਾ ਸਾਮਾਨ ਚੋਰੀ ਹੋ ਗਿਆ। ਇਸ ਬਾਰੇ ਅੰਦੋਲਨਕਾਰੀਆਂ ਨੇ ਚੰਡੀਗੜ੍ਹ ਪੁਲੀਸ ਨੂੰ ਸੂਚਿਤ ਕਰ ਦਿੱਤਾ ਹੈ। ਯੂਨਾਈਟਿਡ ਅਕਾਲੀ ਦਲ ਦੇ ਆਗੂ ਗੁਰਨਾਮ ਸਿੰਘ ਸਿੱਧੂ ਨੇ ਦੱਸਿਆ ਕਿ ਚੰਡੀਗੜ੍ਹ ਪੁਲੀਸ ਨੇ ਮਟਕਾ ਚੌਕ ’ਤੇ ਧਰਨੇ ’ਤੇ ਬੈਠੇ ਬਾਬਾ ਲਾਭ ਸਿੰਘ ਨੂੰ ਉਠਾਉਣ ਦੀ ਕਈ ਵਾਰ ਕੋਸ਼ਿਸ਼ ਕੀਤੀ ਸੀ
ਪਰ ਉਹ ਕਾਮਯਾਬ ਨਾ ਹੋ ਸਕੀ। ਹੁਣ ਪੁਲੀਸ ਨੇ ਕੁਝ ਦਿਨ ਪਹਿਲਾਂ ਬਾਬਾ ਲਾਭ ਸਿੰਘ ਅਤੇ ਹੋਰਨਾਂ ਨੂੰ ਰਾਤ ਨੂੰ ਟੈਂਟ ਵਿਚ ਨਾ ਠਹਿਰਣ ਦੇ ਆਦੇਸ਼ ਦਿੱਤੇ ਸਨ। ਉਨ੍ਹਾਂ ਕਿਹਾ ਕਿ ਪੁਲੀਸ ਦਾ ਕਹਿਣਾ ਸੀ ਕਿ ਟੈਂਟ ਵਿੱਚ ਪਏ ਲੰਗਰ ਦੇ ਸਾਮਾਨ ਦੀ ਰਾਖੀ ਉਹ ਕਰਨਗੇ। ਪੁਲੀਸ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਅੰਦੋਲਨਕਾਰੀ ਰਾਤ ਨੂੰ ਘਰ ਚਲੇ ਜਾਂਦੇ ਹਨ। ਇਸੇ ਦੌਰਾਨ ਪਿੱਛੋਂ ਕੋਈ ਟੈਂਟ ਵਿੱਚੋਂ ਚੁੱਲ੍ਹਾ, ਕੜਾਹੀ, ਕੂਲਰ ਅਤੇ ਹੋਰ ਸਾਮਾਨ ਚੋਰੀ ਕਰ ਕੇ ਫ਼ਰਾਰ ਹੋ ਗਿਆ। ਸ੍ਰੀ ਸਿੱਧੂ ਨੇ ਕਿਹਾ ਕਿ ਪੁਲੀਸ ਦੇ ਕਹਿਣ ’ਤੇ ਪ੍ਰਦਰਸ਼ਨਕਾਰੀ ਘਰ ਗਏ ਸਨ ਤਾਂ ਉੱਥੇ ਪਏ ਸਾਮਾਨ ਦੀ ਜ਼ਿੰਮੇਵਾਰੀ ਪੁਲੀਸ ਦੀ ਬਣਦੀ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਮਟਕਾ ਚੌਕ ਵਿੱਚ ਚਾਰੋਂ ਪਾਸੇ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ। ਸੀਸੀਟੀਵੀ ਕੈਮਰੇ ਲੱਗੇ ਹੋਣ ਦੇ ਬਾਵਜੂਦ ਹੋਈ ਚੋਰੀ ਦੀ ਘਟਨਾ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।