ਅਧਿਆਪਕ ਨੇ ਕਾਰ ਦੇ ਬੋਨਟ ‘ਤੇ ਲਟਕਾਇਆ ਨੌਜਵਾਨ, CCTV ਵਾਇਰਲ

ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਲਾਪੁਰ ਬੇਟ ਤੋਂ ਇੱਕ ਬਹੁਤ ਹੀ ਖੌਫਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਅਧਿਆਪਕ ਨੇ ਪਿੰਡ ਸ਼ਾਲਾਪੁਰ ਬੇਟ ਦੇ ਮੋੜ ਕੋਲ ਖੜ੍ਹੇ ਇੱਕ ਨੌਜਵਾਨ ਨੂੰ ਆਪਣੀ ਕਾਰ ਨਾਲ ਟੱਕਰ ਮਾਰ ਦਿੱਤੀ ਅਤੇ ਇਸ ਤੋਂ ਬਾਅਦ ਨੌਜਵਾਨ ਨੂੰ ਕਾਰ ਦੇ ਬੋਨਟ ਨਾਲ ਲਟਕਾ ਕੇ 10 ਕਿਲੋਮੀਟਰ ਤੱਕ ਘੁਮਾਇਆ। ਜਾਣਕਾਰੀ ਦਿੰਦਿਆਂ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸੁਲਤਾਨਪੁਰ ਲੋਧੀ ਦੀ ਇੱਕ ਪ੍ਰਾਈਵੇਟ ਅਕੈਡਮੀ ਵਿੱਚ ਆਈਲੈਟਸ ਦੀ ਪੜ੍ਹਾਈ ਕਰ ਰਿਹਾ ਸੀ ਜਦੋਂ ਉਹ ਪਿੰਡ ਸ਼ਾਲਾਪੁਰ ਬੇਟ ਦੇ ਮੋੜ ‘ਤੇ ਖੜ੍ਹਾ ਸੀ।

ਉਦੋਂ ਇੱਕ ਤੇਜ਼ ਰਫ਼ਤਾਰ ਕਾਰ ਆਈ ਜਿਸ ਵਿੱਚ ਅਧਿਆਪਕ ਬਲਜਿੰਦਰ ਸਿੰਘ ਸਵਾਰ ਸਨ। ਜੋ ਉਸ ਦੇ ਪਿੰਡ ਦਾ ਵਸਨੀਕ ਹਨ। ਉਨ੍ਹਾਂ ਨੇ ਪਹਿਲਾਂ ਉਸ ਨਾਲ ਕੁੱਟਮਾਰ ਕੀਤੀ ਅਤੇ ਬਾਅਦ ‘ਚ ਉਸ ਨੂੰ ਕਾਰ ਦੇ ਬੋਨਟ ‘ਤੇ ਲਟਕਾ ਕੇ ਇਲਾਕੇ ਦੇ ਆਲੇ-ਦੁਆਲੇ ਚੱਕਰ ਲਗਾਇਆ। ਉਸ ਨੇ ਦੱਸਿਆ ਕਿ ਉਸ ਨੇ ਉਸ ਨੂੰ ਕਾਰ ਨਾਲ ਲਟਕਾਇਆ ਅਤੇ ਕਰੀਬ 10 ਕਿਲੋਮੀਟਰ ਘੁਮਾਉਂਦਾ ਰਿਹਾ।

ਉਸ ਨੇ ਦੱਸਿਆ ਕਿ ਉਸ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਹ ਉਸ ਨੂੰ ਪਿੰਡ ਸ਼ਾਲਾਪੁਰ ਤੋਂ ਲੈ ਕੇ ਸੁਲਤਾਨਪੁਰ ਲੋਧੀ, ਮੰਡੀ ਰੋਡ, ਊਧਮ ਸਿੰਘ ਚੌਕ, ਕਪੂਰਥਲਾ ਰੋਡ ‘ਤੇ ਕਰੀਬ ਇੱਕ ਘੰਟਾ ਬੋਨਟ ‘ਤੇ ਘਸੀਟਦਾ ਰਿਹਾ। ਜਿਸ ਤੋਂ ਬਾਅਦ ਜਦੋਂ ਅੱਗੇ ਤੋਂ ਕੋਈ ਵਾਹਨ ਆਇਆ ਤਾਂ ਉਸ ਨੇ ਡਡਵਿੰਡੀ ਨੇੜੇ ਗੱਡੀ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇਸ ਤੋਂ ਬਾਅਦ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਉਸਦੇ ਚਾਚਾ ਸੁਰਜੀਤ ਸਿੰਘ ਦੀ ਤਰਫੋਂ ਸਰਕਾਰੀ ਸਿਹਤ ਕੇਂਦਰ ਟਿੱਬਾ ਵਿਖੇ ਦਾਖਲ ਕਰਵਾਇਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *