ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ,ਇੱਥੇ ਅੱਜ ਥਾਣਾ ਚੀਮਾ ਮੰਡੀ ਵਿੱਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਸੁਨਾਮ ਦੇ ਡੀਐੱਸਪੀ ਭਰਪੂਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਸੁਰਿੰਦਰ ਲਾਂਬਾ ਦੇ ਨਿਰਦੇਸ਼ਾਂ ਅਨੁਸਾਰ ਲੁੱਟਾਂ-ਖੋਹਾਂ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਚੀਮਾ ਦੇ ਮੁਖੀ ਇੰਸਪੈਕਟਰ ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਖੇਤੀ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਚੀਮਾ ਦੀ ਪੁਲੀਸ ਕੋਲ ਪਿੰਡ ਨਮੋਲ ਦੇ ਵਸਨੀਕ ਬਲਵਿੰਦਰ ਸਿੰਘ ਬੱਬੂ ਨੇ ਰਿਪੋਰਟ ਦਰਜ ਕਰਵਾਈ ਸੀ ਕਿ ਉਸ ਦੇ ਖੇਤ ਵਿੱਚੋਂ ਮੋਟਰ ਦੀ ਤਾਰ ਅਤੇ ਉਸ ਦੇ ਤਾਏ ਦੇ ਪੁੱਤਰ ਜਸਪਾਲ ਸਿੰਘ ਦੇ ਖੇਤ ਵਿੱਚੋਂ ਦੋ ਮੋਟਰਾਂ ਦੀਆਂ ਤਾਰਾਂ ਚੋਰੀ ਹੋ ਗਈਆਂ ਹਨ। ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਥਾਣਾ ਚੀਮਾ ਦੀ ਪੁਲੀਸ ਵੱਲੋਂ ਬਲਬੀਰ ਸਿੰਘ, ਚਮਕੌਰ ਸਿੰਘ, ਗੁਰਸੇਵਕ ਸਿੰਘ, ਗੁਰਲਾਲ ਸਿੰਘ ਅਤੇ ਸੀਤਾ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਕਾਫੀ ਸਮਾਨ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚ ਸ਼ਾਮਲ ਗੁਰਸੇਵਕ ਸਿੰਘ ਅਤੇ ਗੁਰਲਾਲ ਸਿੰਘ ‘ਤੇ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਹਨ।
ਵਾਟਰ ਵਰਕਸ ਦੇ ਟਰਾਂਸਫਾਰਮਰ ਤੋਂ ਤਾਂਬਾ ਚੋਰੀ ਹੋਣ ਕਾਰਨ ਪਾਣੀ ਦੀ ਸਪਲਾਈ ਠੱਪਭਵਾਨੀਗੜ੍ਹ (ਪੱਤਰ ਪ੍ਰੇਰਕ): ਨੇੜਲੇ ਪਿੰਡ ਮੱਟਰਾਂ ਵਿੱਚ ਲੰਘੀ ਰਾਤ ਚੋਰ ਸਰਕਾਰੀ ਵਿਭਾਗ ਦੇ ਵਾਟਰ ਵਰਕਸ ਦੇ ਟਰਾਂਸਫਾਰਮਰ ਨੂੰ ਖੋਲ੍ਹ ਕੇ ਉਸ ਵਿੱਚੋਂ ਤਾਂਬਾ ਕੱਢ ਕੇ ਲੈ ਗਏ। ਇਸ ਸਬੰਧੀ ਸਰਪੰਚ ਜਗਤਾਰ ਸਿੰਘ ਤੂਰ ਨੇ ਦੱਸਿਆ ਕਿ ਬੀਤੀ ਰਾਤ ਚੋਰ ਪਿੰਡ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਲੱਗੇ ਹੋਏ ਵਾਟਰ ਵਰਕਸ ਦੀ ਮੋਟਰ ਦੇ ਟਰਾਂਸਫਾਰਮਰ ਨੂੰ ਖੰਭੇ ਉੱਪਰੋਂ ਲਾਹ ਕੇ ਉਸ ਵਿੱਚੋਂ ਸਾਰਾ ਤਾਂਬਾ ਕੱਢ ਕੇ ਲੈ ਗਏ। ਉਨ੍ਹਾਂ ਦੱਸਿਆ ਕਿ ਸਵੇਰੇ ਘਟਨਾ ਸਥਾਨ ‘ਤੇ ਜਾ ਕੇ ਦੇਖਿਆ ਤਾਂ ਟਰਾਂਸਫਾਰਮਰ ਖਿੱਲਰਿਆ ਪਿਆ ਸੀ ਤੇ ਉਸ ਵਿੱਚੋਂ ਸਾਰਾ ਤਾਂਬਾ ਗਾਇਬ ਸੀ। ਉਨ੍ਹਾਂ ਦੱਸਿਆ ਕਿ ਟਰਾਂਸਫਾਰਮਰ ਤੋੜਨ ਕਾਰਨ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਠੱਪ ਹੋ ਗਈ ਹੈ। ਉੁਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਭਵਾਨੀਗੜ੍ਹ ਅਤੇ ਸਬੰਧਤ ਮਹਿਕਮੇ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।