ਦੇਰ ਰਾਤ ਦਰਦਨਾਕ ਸੜਕੀ ਹਾਦਸਾ ਵਾਪਰ ਗਿਆ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਉਥੇ ਹੀ ਮੌਕੇ ਉਤੇ ਮੌਜੂਦ ਲੋਕਾਂ ਵਿੱਚ ਪੁਲਿਸ ਪ੍ਰਸ਼ਾਸਨ ਖਿਲਾਫ ਰੋਸ ਦੇਖਣ ਨੂੰ ਮਿਲਿਆ ਜਿੱਥੇ ਲੋਕਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋ ਜ਼ਖਮੀ ਵਿਅਕਤੀ ਨੂੰ ਚੁੱਕ ਕੇ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਪੁਲਿਸ ਵੱਲੋ ਹੱਥ ਨਹੀ ਲਗਾਉਣ ਦਿੱਤਾ ਗਿਆ ਅਤੇ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਦੇ ਘਰ ਵਾਲਿਆ ਦੀ ਉਡੀਕ ਕੀਤੀ ਗਈ। ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮ ਨੇ ਹੱਥ ਜੋੜ,ਪੈਰੀ ਹੱਥ ਲਾ ਕੇ ਆਪਣੀ ਜਾਨ ਛੁਡਾਈ।
ਮਿਲੀ ਜਾਣਕਾਰੀ ਮੁਤਾਬਕ ਮਿਤ੍ਰਕ ਨੌਜਵਾਨ ਦੀ ਪਹਿਚਾਣ ਕਸ਼ਮੀਰੀ ਲਾਲ ਪੁੱਤਰ ਗੁਰਮੇਲ ਚੰਦ ਵਾਸੀ ਰੁੜਕਾ ਕਲਾਂ ਵਜੋ ਹੋਈ ਹੈ। ਜੋ ਕਿ ਗੁਰਾਇਆ ਤੋਂ ਆਪਣੀ ਦੁਕਾਨ ਤੋਂ ਛੁੱਟੀ ਕਰਕੇ ਫਗਵਾੜਾ ਆਪਣੇ ਸਹੁਰੇ ਜਾ ਰਿਹਾ ਸੀ ਗੋਹਾਵਰ ਦੇ ਪੈਟਰੋਲ ਪੰਪ ਸਾਮਣੇ ਹਾਈਵੇ ਤੇ ਅਣਪਛਾਤੇ ਟਰੈਕਟਰ ਟਰਾਲੀ ਨਾਲ ਉਸਦੇ ਮੋਟਰਸਾਈਕਲ ਦੀ ਟੱਕਰ ਹੋ ਗਈ। ਮੌਕੇ ਉੱਤੇ ਮੌਜੂਦ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਨੌਜਵਾਨ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਇਆ ਜਾਂਦਾ ਤਾਂ ਉਸ ਦੀ ਜਾਨ ਬਚ ਸਕਦੀ ਸੀ।
ਹੁਣ ਇਥੇ ਇਹ ਵੀ ਸਵਾਲ ਖੜਾ ਹੁੰਦਾ ਹੈ ਕਿ ਜੇਕਰ ਲੋਕ ਜ਼ਖਮੀ ਵਿਅਕਤੀ ਨੂੰ ਹਸਪਤਾਲ ਲਿਜਾਣ ਲਈ ਤਿਆਰ ਸਨ ਤਾਂ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕਿਉਂ ਰੋਕਿਆ ਗਿਆ ਅਤੇ ਨੌਜਵਾਨ ਦੀ ਮੌਤ ਦਾ ਜਿੰਮੇਵਾਰ ਕੌਣ ਹੈ? ਇਸ ਸੰਬੰਧੀ ਜਦੋਂ ਐਸ ਆਈ ਜਗਦੀਸ਼ ਰਾਜ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਦੋਂ ਐਕਸੀਡੈਂਟ ਬਾਰੇ ਪਤਾ ਲੱਗਾ ਤਾਂ ਉਹ ਤੁਰੰਤ ਮੌਕੇ ਤੇ ਪਹੁੰਚ ਗਏ।
ਮੌਕੇ ਉੱਤੇ ਮੌਜੂਦ ਲੋਕਾਂ ਵੱਲੋਂ ਪੁਲਿਸ ਤੇ ਲਗਾਏ ਇਲਜ਼ਾਮਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਅਤੇ ਕਿਹਾ ਕਿ ਕਿਸੇ ਨੂੰ ਕੋਈ ਦਬਕਾ ਨਹੀਂ ਮਾਰਿਆ ਗਿਆ ਸਗੋਂ ਉਨ੍ਹਾਂ ਦੀ ਦਾਰੂ ਪੀਤੀ ਹੋਣ ਕਰਕੇ ਉਨ੍ਹਾਂ ਨੂੰ ਮਨਾ ਕੀਤਾ ਗਿਆ ਸੀ ਬਾਅਦ ਵਿੱਚ ਸਰਕਾਰੀ ਗੱਡੀ ਮੰਗਾ ਮ੍ਰਿਤਕ ਦੀ ਲਾਸ਼ ਫਗਵਾੜਾ ਸਿਵਲ ਹਸਪਤਾਲ ਵਿਖੇ ਭੇਜੀ ਗਈ ਜਿਸ ਤੋਂ ਬਾਅਦ ਫਿਲੌਰ ਲਜਾ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ\ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ