ਲੋਕਾਂ ਦੇ ਰੁਕੇ ਸਾਹ ਜਦੋਂ ਜਵਾਨ ਕੁੜੀ ਚੜੀ ਰੇਲਵੇ ਦੀਆਂ Highvoltage ਤਾਰਾਂ ਦੇ Bridge ਤੇ….

ਅੱਜ ਦੁਪਹਿਰ 1 ਵਜੇ ਦੇ ਕਰੀਬ ਗੁਰਦਾਸਪੁਰ ਦੇ ਮਿਲਕ ਪਲਾਂਟ ਨੇੜੇ ਇਕ ਲੜਕੀ ਦੇ ਅਚਾਨਕ ਰੇਲਵੇ ਦੀਆਂ ਹਾਈ ਵੋਲਟੇਜ ਤਾਰਾਂ ਅਤੇ ਖੰਭੇ ‘ਤੇ ਚੜ੍ਹ ਜਾਣ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਉਕਤ ਲੜਕੀ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਦੱਸੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕਿ ਕੋਈ ਉਸ ਨੂੰ ਬਚਾਉਂਦਾ, ਲੜਕੀ ਕਾਫੀ ਝੁਲਸ ਚੁੱਕੀ ਸੀ। ਮੌਕੇ ‘ਤੇ ਪਹੁੰਚੇ ਬੀਐੱਸਐੱਫ ਦੇ ਜਵਾਨਾਂ ਨੇ ਉਸ ਨੂੰ ਆਪਣੀ ਗੱਡੀ ‘ਚ ਬਿਠਾ ਕੇ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ।

ਰੇਲਵੇ ਪੁਲਸ ਦੇ ਏਐੱਸਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਦੁਪਹਿਰ ਵੇਲੇ ਸੂਚਨਾ ਮਿਲੀ ਸੀ ਕਿ ਮਿਲਕ ਪਲਾਂਟ ਦੇ ਨੇੜੇ ਇਕ ਲੜਕੀ ਅਚਾਨਕ ਬਿਜਲੀ ਦੇ ਖੰਭੇ ‘ਤੇ ਚੜ੍ਹ ਗਈ ਹੈ। ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਆਰਮੀ ਦੇ ਜਵਾਨਾਂ ਨੇ ਲੜਕੀ ਨੂੰ ਹਸਪਤਾਲ ਪਹੁੰਚਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਲੜਕੀ ਦੀ ਦਿਮਾਗੀ ਹਾਲਤ ਠੀਕ ਨਹੀਂ ਦੱਸੀ ਜਾ ਰਹੀ ਅਤੇ ਉਸ ਨੂੰ ਇਕ ਵਾਰ ਬਿਜਲੀ ਦਾ ਜ਼ੋਰਦਾਰ ਲੱਗਾ ਹੈ। ਲੜਕੀ ਜ਼ੇਰੇ ਇਲਾਜ ਹੈ ਤੇ ਅਜੇ ਤੱਕ ਉਸ ਦੀ ਸ਼ਨਾਖਤ ਨਹੀਂ ਹੋ ਸਕੀ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *