ਕੈਮਰੇ ਦੀ ਵੀਡੀਓ ਦੇਖ ਦੰਗ ਰਹਿ ਜਾਵੋਗੇ

ਕੈਮਰੇ ਦੀ ਵੀਡੀਓ ਦੇਖ ਦੰਗ ਰਹਿ ਜਾਵੋਗੇ
ਜਲੰਧਰ ਦੇ ਵਰਕਸ਼ਾਪ ਚੌਕ ਨੇੜੇ ਇਕ ਵਾਈਨ ਸ਼ਾਪ ਤੋਂ ਦੋ ਲੁਟੇਰਿਆਂ ਨੇ ਬੰਦੂਕ ਦੀ ਨੋਕ ‘ਤੇ ਕਰੀਬ 1.37 ਲੱਖ ਰੁਪਏ ਲੁੱਟ ਲਏ। ਇਸ ਮਾਮਲੇ ਵਿਚ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਨੇ ਵਾਈਨ ਸ਼ਾਪ ਵਿਚ ਲੱਗੇ ਸੀਸੀਟੀਵੀ ਫੁਟੇਜ ਕਬਜ਼ੇ ਵਿਚ ਲੈ ਲਈ ਹੈ। ਪੁਲਿਸ ਨੇ ਸੋਮਵਾਰ ਨੂੰ ਅਣਪਛਾਤੇ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ।ਵਾਈਨ ਸ਼ਾਪ ‘ਤੇ ਕੰਮ ਕਰਦੇ ਰਾਜ ਕੁਮਾਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਬੀਤੀ ਰਾਤ ਵੀ ਵਾਈਨ ਸ਼ਾਪ ‘ਤੇ ਮੌਜੂਦ ਸੀ |

ਇਸ ਦੌਰਾਨ ਬਾਂਦਰ ਮੂੰਹ ਬੰਨ੍ਹੇ ਦੋ ਲੁਟੇਰੇ ਕਾਲੇ ਰੰਗ ਦੀ ਸਪਲੈਂਡਰ ਬਾਈਕ ‘ਤੇ ਸਵਾਰ ਹੋ ਕੇ ਆਏ। ਆਉਂਦਿਆਂ ਹੀ ਉਨ੍ਹਾਂ ਨੇ ਆਪਣੀ ਬੰਦੂਕ ਕੱਢ ਕੇ ਉਸ ਨੂੰ ਡਰਾ ਦਿਤਾ। ਇਸ ਤੋਂ ਬਾਅਦ ਉਹ ਪਿੱਛੇ ਹਟ ਗਿਆ। ਲੁਟੇਰੇ ਬੈਗ ਵਿਚ ਰੱਖੇ ਕਰੀਬ 1.37 ਲੱਖ ਰੁਪਏ ਲੈ ਕੇ ਫ਼ਰਾਰ ਹੋ ਗਏ ਮੌਕੇ ‘ਤੇ ਪਹੁੰਚੇ ਜਾਂਚ ਅਧਿਕਾਰੀ ਏ.ਐਸ.ਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਜਾਂਚ ਲਈ ਮੌਕੇ ‘ਤੇ ਪਹੁੰਚੇ। ਫਿਲਹਾਲ ਸੀਸੀਟੀਵੀ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਚੋਰੀ ਕਰਨ ਤੋਂ ਬਾਅਦ ਵਰਕਸ਼ਾਪ ਚੌਕ ਵਿੱਚ ਆਏ ਸਨ। ਇਸ ਤੋਂ ਬਾਅਦ ਉਹ ਕਿੱਥੇ ਗਿਆ, ਜਾਂਚ ਜਾਰੀ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *