ਥਾਰ ਗੱਡੀ ‘ਚ ਬੈਠੇ ਨੌਜਵਾਨਾਂ ਨੇ ਸਵਾਦ -ਸਵਾਦ ‘ਚ, ਚੜ੍ਹਵਾਲਿਆ ਚੰਨ੍ਹ

ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਲੁਧਿਆਣਾ ‘ਚ ਸ਼ਨੀਵਾਰ ਦੇਰ ਰਾਤ ਗਿੱਲ ਚੌਕ ਪੁਲ ‘ਤੇ ਤੇਜ਼ ਰਫਤਾਰ ਥਾਰ ਨੇ ਦੋ ਬਾਈਕ ਸਵਾਰ ਚਾਰ ਨੌਜਵਾਨਾਂ ਨੂੰ ਕੁਚਲ ਦਿੱਤਾ। ਕਿਹਾ ਜਾ ਰਿਹਾ ਹੈ ਕਿ ਬਾਈਕ ਥਾਰ ਦੇ ਹੇਠਾਂ ਫਸ ਗਈ। ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਰੌਲਾ ਸੁਣ ਕੇ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਫੜ ਲਿਆ।

ਗੁੱਸੇ ਵਿੱਚ ਆਏ ਲੋਕਾਂ ਨੇ ਥਾਰ ਵਿੱਚ ਭੰਨਤੋੜ ਕੀਤੀ। ਇਸ ਤੋਂ ਬਾਅਦ 2 ਨੌਜਵਾਨਾਂ ਨੂੰ ਡੀਐਮਸੀ ਹਸਪਤਾਲ ਅਤੇ 2 ਨੂੰ ਸਿਵਲ ਹਸਪਤਾਲ ਭੇਜਿਆ ਗਿਆ। ਮੌਕੇ ‘ਤੇ ਮੌਜੂਦ ਚਸ਼ਮਦੀਦ ਬੱਬੂ ਨੇ ਦੱਸਿਆ ਕਿ ਜ਼ਖਮੀ ਨੌਜਵਾਨਾਂ ਦੀ ਪਛਾਣ ਇੰਦਰਪ੍ਰੀਤ ਸਿੰਘ, ਰਿੱਕੀ, ਮਨਪ੍ਰੀਤ ਸਿੰਘ, ਗੋਵਿੰਦਾ ਅਤੇ ਰਾਜੀਵ ਵਾਸੀ ਮਨਜੀਤ ਨਗਰ ਵਜੋਂ ਹੋਈ ਹੈ। ਇੰਦਰਪ੍ਰੀਤ ਦੀ ਲੱਤ ਬੁਰੀ ਤਰ੍ਹਾਂ ਜ਼ਖਮੀ ਹੈ।

ਮੌਕੇ ‘ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਲੋਕਾਂ ਨੂੰ ਥਾਰ ਤੋਂ ਸ਼ਰਾਬ ਦੀਆਂ ਬੋਤਲਾਂ ਅਤੇ ਇੱਕ ਚੇਨ ਮਿਲੀ। ਪੁਲਿਸ ਨੇ ਚੇਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਕਾਰ ਵਿੱਚ ਕਿੰਨੇ ਨੌਜਵਾਨ ਬੈਠੇ ਸਨ, ਇਸ ਬਾਰੇ ਪੁਲਿਸ ਨੇ ਹਾਲੇ ਕੁਝ ਨਹੀਂ ਕਿਹਾ ਹੈ। ਪੁਲਿਸ ਨੇ ਲੋਕਾਂ ਦੀ ਮਦਦ ਨਾਲ ਥਾਰ ਸਾਈਡ ਕਰਵਾਈ। ਇਸ਼ ਤੋਂ ਬਾਅਦ ਦੇਰ ਰਾਤ ਥਾਰ ਨੂੰ ਥਾਣਾ ਡਵੀਜ਼ਨ ਨੰਬਰ 6 ਵਿਖੇ ਲਿਜਾਇਆ ਗਿਆ।

ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਰਾਜੀਵ ਨੇ ਦੱਸਿਆ ਕਿ ਉਸ ਨੂੰ ਇਹ ਵੀ ਯਾਦ ਨਹੀਂ ਕਿ ਉਸ ਦਾ ਹਾਦਸਾ ਕਿੱਥੇ ਹੋਇਆ। ਉਸ ਦੇ ਸਿਰ ‘ਤੇ ਕਈ ਸੱਟਾਂ ਲੱਗੀਆਂ ਹਨ। ਡਾਕਟਰਾਂ ਨੇ ਉਸ ਦੀ ਲੱਤ ‘ਤੇ ਟਾਂਕੇ ਵੀ ਲਗਾਏ ਹਨ। ਜ਼ਖਮੀ ਗੋਵਿੰਦਾ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਦੁਪਹਿਰ 12.30 ਵਜੇ ਸਿਵਲ ਹਸਪਤਾਲ ਤੋਂ ਰੈਫਰ ਕਰ ਦਿੱਤਾ ਗਿਆ ਹੈ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *